ਰੰਗਦਾਰੀ ਲੈਣ ਗਏ ਗੈਂਗਸਟਰਾਂ ਦਾ ਪੁਲਿਸ ਨਾਲ ਜਗਰਾਓਂ ‘ਚ ਮੁਕਾਬਲਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਨੂੰ ਟਰੈਪ ਲਾ ਕੇ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਮਨਪ੍ਰੀਤ ਮਨੀਲਾ ਅਤੇ ਅਰਸ਼ ਵੱਲੋਂ ਇਕ ਕਾਰੋਬਾਰੀ ਤੋਂ 30 ਲੱਖ ਦੀ ਫ਼ਿਰੌਤੀ ਮੰਗੀ ਗਈ ਸੀ।
ਦਰਅਸਲ, ਸਾਰਾ ਮਾਮਲਾ ਕੁਝ ਇਸ ਤਰੀਕੇ ਦਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਨਹਿਰੂ ਮਾਰਕੀਟ ਦੇ ਇੱਕ ਥੋਕ ਕਰਿਆਨਾ ਵਪਾਰੀ ਤੋਂ ਗੈਂਗਸਟਰਾਂ ਦੇ ਵੱਲੋਂ ਧਮਕੀ ਦੇਕੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ । ਗੈਂਗਸਟਰਾਂ ਦਾ ਉਸ ਵਪਾਰੀ ਦੇ ਨਾਲ ਡੇਢ ਲੱਖ ਰੁਪਏ ਵਿੱਚ ਨਿਬੇੜਾ ਹੋ ਗਿਆ ਸੀ ਅਤੇ ਗੈਂਗਸਟਰਾਂ ਨੇ ਵਪਾਰੀ ਨੂੰ ਪੈਸੇ ਲੈ ਕੇ ਵਾਰਦਾਤ ਵਾਲੀ ਥਾਂ ਸੱਦ ਲਿਆ। ਜਿਸ ਬਾਰੇ ਵਪਾਰੀ ਨੇ ਲੁਧਿਆਣਾ ਦਿਹਾਤੀ ਦੇ ਐਸਐਸਪੀ ਹਰਜੀਤ ਸਿੰਘ ਦੇ ਨਾਲ ਸੰਪਰਕ ਕੀਤਾ । ਉਸ ਨੇ ਐਸਐਸਪੀ ਨੂੰ ਆਪਣੀ ਸਾਰੀ ਕਹਾਣੀ ਦੱਸੀ ਤਾਂ ਐਸਐਸਪੀ ਦੇ ਵੱਲੋਂ ਉਸ ਦੀ ਸੁਰੱਖਿਆ ਦੇ ਲਈ ਇੱਕ ਪੁਲਿਸ ਮੁਲਾਜ਼ਮ ਦੀ ਡਿਊਟੀ ਵੀ ਲਗਾ ਦਿੱਤੀ ਗਈ।ਤਾਜ਼ਾ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਗੈਂਗਸਟਰਾਂ ਨੇ ਗਣਤੰਤਰ ਦਿਵਸ ਦੀ ਆੜ ਵਿੱਚ ਜਦੋਂ ਪੁਲਿਸ ਗਣਤੰਤਰ ਦਿਵਸ ਮਨਾਉਣ ਦੇ ਰੁਝੇਵਿਆਂ ਵਿੱਚ ਰੁਝੀ ਹੋਈ ਸੀ ਤਾਂ ਵਪਾਰੀ ਤੋਂ ਫਿਰੌਤੀ ਲੈਣ ਦੇ ਲਈ ਗੁਰੂਸਰ ਤੋਂ ਚੂਹੜਚੱਕ ਵਾਲੀ ਸੜਕ ਉੱਤੇ ਸੱਦ ਲਿਆ ਸੀ ।
ਇਸ ਦੇ ਬਾਰੇ ਵਪਾਰੀ ਨੇ ਸਾਰੀ ਜਾਣਕਾਰੀ ਪੁਲਿਸ ਨੂੰ ਦਿੱਤੀ । ਜਿਸ ਤੋਂ ਬਾਅਦ ਪੁਲਿਸ ਨੇ ਭਾਰੀ ਗਿਣਤੀ ਦੇ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰ ਕੇ ਗੁਰੂਸਰ ਤੋਂ ਚੂਹੜਚੱਕ ਵਾਲੀ ਸੜਕ ਉੱਤੇ ਘੇਰਾਬੰਦੀ ਕਰ ਕੇ ਗੈਂਗਸਟਰਾਂ ਨੂੰ ਘੇਰ ਲਿਆ । ਪੁਲਿਸ ਦੇ ਵੱਲੋਂ ਖੁਦ ਨੂੰ ਘਿਿਰਆ ਦੇਖ ਕੇ ਗੈਂਗਸਟਰਾਂ ਨੇ ਪੁਲਿਸ ਦੇ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਜਿਸ ਉੱਤੇ ਜਵਾਬੀ ਫਾਇਰਿੰਗ ਦੇ ਵਿੱਚ ਪੁਲਿਸ ਵੱਲੋਂ ਚਲਾਈ ਗਈ ਇੱਕ ਗੋਲੀ ਗੈਂਗਸਟਰ ਜਗਤਾਰ ਸਿੰਘ ਜੋਕਿ ਫਿਰੋਜਪੁਰ ਜ਼ਿਲ੍ਹੇ ਦੇ ਨਾਲ ਸੰਬੰਧਿਤ ਹੈ ਉਸ ਦੀ ਲੱਤ ‘ਤੇ ਗੋਲੀ ਲੱਗ ਗਈ।ਇਸ ਦੌਰਾਨ ਆਪਣੇ ਸਾਥੀ ਨੂੰ ਜਖਮੀ ਹੁੰਦਾ ਦੇਖ ਕੇ ਦੂਜਾ ਗੈਂਗਸਟਰ ਮੌਕੇ ਤੋਂ ਫਰਾਰ ਹੋ ਗਿਆ।
ਐਸਐਸਪੀ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਖਮੀ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਕੇ ਪੁਲਿਸ ਨੇ ਮੁਕਦਮਾ ਦਰਜ ਕਰ ਲਿਆ ਹੈ।ਐਸਐਸਪੀ ਹਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤਿੀ ਕਿ ਇਲਾਕੇ ਦੇ ਮਾਹੌਲ ਨੂੰ ਕਿਸੇ ਵੀ ਹਾਲ ਵਿੱਚ ਵਿਗਾੜਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਦੂਸਰਾ ਗੈਂਗਸਟਰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।