ਜਥੇਦਾਰ ਤੋਂ ਖ਼ਫ਼ਾ ਹੋਏ ਭਾਈ ਬਲਵੰਤ ਸਿੰਘ ਰਾਜੋਆਣਾ, ਖਾਲਸਾ ਪੰਥ ਨਾਲ ਗੱਦਾਰੀ ਕਰਨ ਦੇ ਲਗਾਏ ਇਲਜ਼ਾਮ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ‘ਚ ਕਈ ਸਾਲਾਂ ਤੋਂ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਹੁਦਾ ਸੰਭਾਲਣ ਮਗਰੋਂ ਦਿੱਤੇ ਬਿਆਨ ’ਤੇ ਇਤਰਾਜ਼ ਜਤਾਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ, ‘ਦਿੱਲੀ ਨਾਲ ਤਾਂ ਸਾਡੀ ਯਾਰੀ ਹੈ’ ‘ਤੇ ਬਲਵੰਤ ਸਿੰਘ ਰਾਜੋਆਣਾ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਉਹਨਾਂ ਨੂੰ ਗੱਦਾਰ ਕਰਾਰ ਦਿੱਤਾ। ਭੈਣ ਕਮਲਦੀਪ ਕੌਰ ਰਾਜੋਆਣਾ ਨੇ ਬਲਵੰਤ ਸਿੰਘ ਰਾਜੋਆਣਾ ਦੀਆਂ ਗੱਲਾਂ ਨੂੰ ਆਪਣੇ ਫੇਸਬੁੱਕ ਪੋਸਟ ‘ਤੇ ਸਾਂਝੀ ਕਰਦਿਆਂ ਲਿਖਿਆ ਕਿ ਸੱਭ ਤੋਂ ਪਹਿਲਾਂ ਅਸੀਂ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ। ਖਾਲਸਾ ਜੀ, ਸਾਡਾ ਜੀਵਨ ਸਾਡੇ ਗੁਰੂ ਸਾਹਿਬਾਨ ਜੀ ਦੇ ਤਖ਼ਤ ਸਾਹਿਬਾਨਾਂ ਨੂੰ ਸਮਰਪਿਤ ਹੈ। ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਰੋਸਾਏ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਟੈਕਾਂ ਅਤੇ ਤੋਪਾਂ ਨਾਲ ਢਾਹੁਣ, ਪੰਜਾਬ ਅਤੇ ਦਿੱਲੀ ਦੀਆਂ ਗਲੀਆਂ ਵਿੱਚ ਮਾਰੇ ਗਏ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਹੋਏ ਕਤਲੇਆਮ ਦੇ ਵਿਰੁੱਧ ਸਾਡੇ ਭਰਾ ਘਰਾਂ ਤੋਂ ਗਏ, ਅੱਜ ਤੱਕ ਵਾਪਸ ਨਹੀਂ ਆਏ।

ਖਾਲਸਾ ਜੀ, ਅੱਜ ਜਦੋਂ ਉਸੇ ਤਖ਼ਤ ਦੇ ਸਿੰਘ ਸਾਹਿਬ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਬੈਠ ਕੇ ਠਹਾਕੇ ਮਾਰ ਕੇ ਹੱਸਦੇ ਹੋਏ ਕਹਿੰਦੇ ਹਨ ” ਸਾਡੀ ਦਿੱਲੀ ਨਾਲ ਯਾਰੀ ਹੈ, ਹੈਗੀ ਤਾਂ ਹੈਗੀ ਹੈ, । ਤਾਂ ਅਸੀਂ ਇੱਥੇ ਇਹ ਕਹਿਣਾ ਚਾਹੁੰਦੇ ਹਾਂ, ਸਿੰਘ ਸਾਹਿਬਾਨ ਜੀ, ਤੁਹਾਡੀ ਦਿੱਲੀ ਨਾਲ ਯਾਰੀ ਨੂੰ ਅਸੀਂ ਪੰਥਕ ਹਿੱਤਾਂ ਦੀ ਪਹਿਰੇਦਾਰ, ਤਾਂ ਮੰਨਦੇ ਹਾਂ ਜੇਕਰ ਤੁਸੀਂ 2019 ਵਿੱਚ ਸ਼੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ 550ਵਾਂ ਪ੍ਰਕਾਸ਼ ਪੁਰਬ ਤੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਰੀ ਕੀਤਾ ਨੋਟੀਫਿਕੇਸ਼ਨ ਲਾਗੂ ਕਰਵਾਇਆ ਹੁੰਦਾ ਅਤੇ 1984 ਦਾ ਇਨਸਾਫ਼ ਲਿਆ ਹੁੰਦਾ। ਜੇਕਰ ਤੁਸੀਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਸਾਲਾਂ ਪ੍ਰਕਾਸ਼ ਪੁਰਬ ਤੇ ਕੇਂਦਰ ਸਰਕਾਰ ਵੱਲੋਂ ਦਿੱਲੀ ਲਾਲ ਕਿਲੇ ਤੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋ ਕੇ ਉੱਥੇ ਕੌਮੀ ਇਨਸਾਫ਼ ਅਤੇ ਕੌਮੀ ਹਿੱਤਾਂ ਦੀ ਗੱਲ ਕਰਦੇ। ਤੁਸੀਂ ਉਸ ਧਾਰਮਿਕ ਸਮਾਗਮ ਦਾ ਬਾਈਕਾਟ ਕਰਕੇ ਅਤੇ ਰਾਘਵ ਚੱਢੇ ਦੀ ਮੰਗਣੀ ਵਿੱਚ ਸ਼ਾਮਿਲ ਹੋ ਕੇ ਕਿਹੜੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰ ਰਹੇ ਸੀ, ਸਾਨੂੰ ਸਮਝ ਨਹੀਂ ਆਉਂਦੀ।

ਸਿੰਘ ਸਾਹਿਬ ਜੀ, ਤੁਹਾਡੀ ਪੰਥਕ ਪਹਿਰੇਦਾਰੀ ਤੇ ਉਸ ਸਮੇਂ ਪ੍ਸਨਚਿੰਨ ਲੱਗ ਜਾਂਦਾ ਹੈ ਜਦੋਂ ਤੁਸੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਢਹਿ ਢੇਰੀ ਕਰਨ ਵਾਲੀ ,ਹਜ਼ਾਰਾਂ ਨਿਰਦੋਸ਼ ਸਿੱਖਾਂ ਦੀ ਕਾਤਲ ਕਾਂਗਰਸ ਦੇ ਪਤਿਤ ਮੁੱਖ ਮੰਤਰੀ ਦੇ ਮੁੰਡੇ ਦੇ ਵਿਆਹ ਵਿੱਚ ਸ਼ਾਮਿਲ ਹੋ ਕੇ ਆਪ ਅਰਦਾਸ ਕਰਕੇ ਪੰਥਕ ਹਿੱਤਾਂ ਨਾਲ ਧਰੋਹ ਕਮਾਉਂਦੇ ਹੋ। ਤੁਹਾਡੇ ਪਹਿਰੇਦਾਰੀ ਤੇ ਉਦੋਂ ਵੀ ਪ੍ਸਨਚਿੰਨ ਲੱਗ ਜਾਂਦਾ ਹੈ, ਜਦੋਂ ਤੁਸੀਂ ਡੇਰਾਮੁਖੀ ਨੂੰ ਵਾਰ-ਵਾਰ ਮਿਲਦੀ ਪੈਰੋਲ ਨੂੰ ਵੀ ਰੋਕ ਨਹੀਂ ਪਾਉਂਦੇ, ਜਿਸ ਦੇ ਖਿਲਾਫ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੀ ਹੁਕਮਨਾਮਾ ਜਾਰੀ ਹੋਇਆ ਹੈ।

ਸਿੰਘ ਸਾਹਿਬ ਜੀ, ਤੁਸੀਂ 6 ਜੂਨ ਨੂੰ ਹੀ ਆਪਣੇ ਸ਼ੰਦੇਸ ਵਿੱਚ ਕਿਹਾ ਸੀ ਕਿ ਸਾਨੂੰ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਜਰੂਰਤ ਨਹੀਂ ਹੈ ਕਿਉਂਕਿ ਇਨ੍ਹਾਂ ਹੁਕਮਰਾਨਾਂ ਨੇ ਇਨਸਾਫ਼ ਨਹੀਂ ਕਰਨਾ। ਹੁਣ ਜਿਹੜੇ ਦਿੱਲੀ ਦੇ ਹੁਕਮਰਾਨਾਂ ਨੇ ਕੌਮ ਨੂੰ ਇਨਸਾਫ ਦੇਣਾ ਹੀ ਨਹੀਂ ਤਾਂ ਤੁਹਾਡੀ ਉਨ੍ਹਾਂ ਨਾਲ ਯਾਰੀ,ਸਾਨੂੰ ਪੰਥਕ ਹਿੱਤਾਂ ਦੀ ਪਹਿਰੇਦਾਰੀ ਨਹੀਂ, ਸਗੋਂ ਤੁਹਾਡੀ ਇਹ ਯਾਰੀ ਸਾਨੂੰ ਖਾਲਸਾ ਪੰਥ ਨਾਲ ਗੱਦਾਰੀ ਲੱਗਦੀ ਹੈ।

ਜਦੋਂ ਅਸੀਂ ਕੌਮੀ ਦਰਦ ਅਤੇ ਕੌਮੀ ਜ਼ਜਬਾਤਾਂ ਤੋਂ ਸੱਖਣੇ ਲੋਕਾਂ ਨੂੰ, ਕੌਮ ਤੇ ਹੋਏ ਭਿਆਨਕ ਜ਼ੁਲਮ ਨੂੰ ਭੁੱਲ ਕੇ,ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਬੈਠ ਕੇ ਹਾਸਾ ਠੱਠਾ ਕਰਦੇ ਦੇਖਦੇ ਹਾਂ ਤਾਂ ਸਾਡੇ ਮਨ ਨੂੰ ਠੇਸ ਪਹੁੰਚਦੀ ਹੈ। ਸਾਨੂੰ ਆਪਣੇ ਭਰਾਵਾਂ ਦੀਆਂ ਸ਼ਹਾਦਤਾਂ ਯਾਦ ਆਉਂਦੀਆਂ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...