ਜਿਥੇ ਅੱਜ ਕਿਸਾਨਾਂ ਵਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਦੇ ਟੋਲ ਪਲਾਜ਼ੇ ਰੋਸ ਵਜੋਂ ਬੰਦ ਕੀਤੇ ਗਏ ਹਨ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ ਵਿਖੇ ਪਹੁੰਚੇ। ਟਾਂਡਾ ਰੋਡ ’ਤੇ ਬਣਿਆ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਪਹੁੰਚੇ। ਇਥੇ ਦਸ ਦਈਏ ਕਿ ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਹ ਸੜਕ ਹੁਸ਼ਿਆਰਪੁਰ ਤੋਂ ਟਾਂਡਾ ਨੂੰ ਜਾਂਦੀ ਹੈ ਅਤੇ ਅੱਗੇ ਇਹ ਸੜਕ ਅੰਮ੍ਰਿਤਸਰ ਨੂੰ ਜਾਂਦੀ ਹੈ।
ਹੁਸ਼ਿਆਪੁਰ-ਟਾਂਡਾ ਰੋਡ ‘ਤੇ ਸਥਿਤ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਲਾਚੋਵਾਲ ਟੋਲ ਪਲਾਜ਼ਾ ਨੂੰ ਮੁੱਖ ਮੰਤਰੀ ਮਾਨ ਨੇ ਜਨਤਾ ਦੇ ਸਪੁਰਦ ਕਰ ਦਿੱਤਾ। ਇਸ ਟੋਲ ਪਲਾਜ਼ਾ ਦੀ 15 ਸਾਲ ਦੀ ਮਿਆਦ ਪੂਰੀ ਹੋ ਚੁੱਕੀ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਲਈ ਐਲਾਨ ਕੀਤਾ ਹੈ ਕਿ ਹਰ ਇਕ ਟੋਲ ਪਲਾਜ਼ਾ ਆਪਣੀ ਐਕਸਪਾਇਰੀ ਤਾਰੀਖ਼ ਲਿਖ ਕੇ ਟੋਲ ਪਲਾਜ਼ਾ ‘ਤੇ ਲਗਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਸਰਕਾਰ ਅਤੇ ਅਕਾਲੀਆਂ ਵੇਲੇ ਦੀ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੰਪਨੀਆਂ ਨੂੰ ਲੋਕਾਂ ਨੂੰ ਲੁੱਟਣ ਦੀ ਛੂਟ ਦਿੱਤੀ ਹੋਈ ਸੀ। ਉਨ੍ਹਾਂ ਕਿਹਾ ਕਿ ਉਹ ਅੱਡ ਇਥੇ ਗੰਭੀਰ ਮੁੱਦੇ ‘ਤੇ ਗੱਲ ਕਰਨ ਆਏ ਹਨ।
ਲਾਚੋਵਾਲ ਟੋਲ ਪਲਾਜ਼ਾ ਦੀ ਕੰਪਨੀ ਨੇ ਐਗਰੀਮੈਂਟ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ। ਕੰਪਨੀ ਦੇ ਖ਼ਿਲਾਫ਼ ਨੋਟਿਸ ਕੱਢ ਕੇ ਐੱਫ਼. ਆਈ.ਆਰ. ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ 1 ਕਰੋੜ 94 ਲੱਖ ਦਾ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਟੋਲ ਪਲਾਜ਼ਿਆਂ ਦੀ ਵੀ ਵਾਰੀ ਆਵੇਗੀ, ਜਿਸ ਟੋਲ ਪਲਾਜ਼ਾ ਨੇ ਸ਼ਰਤਾਂ ਦੀ ਉਲੰਘਣਾ ਕੀਤਾ ਹੈ, ਉਸ ਦੀ ਲਿਸਟ ਸਾਡੇ ਕੋਲ ਹੈ। ਆਉਣ ਵਾਲੇ ਦਿਨਾਂ ਵਿਚ ਵੱਡੇ ਖੁਲਾਸੇ ਹੋਣਗੇ। ਲਾਚੋਵਾਲ ਟੋਲ ਪਲਾਜ਼ਾ ਦੀ ਕੰਪਨੀ ਵੱਲੋਂ ਸ਼ਰਤਾਂ ਦੀ ਉਲੰਘਣਾ ਕੀਤੀ ਗਈ ਹੈ ਅਤੇ ਲੋਕਾਂ ਦੇ ਪੈਸੇ ਦੀ ਗਲਤ ਵਰਤੋਂ ਕੀਤੀ ਗਈ ਹੈਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ ਲਾਚੋਵਾਲ ਟੋਲ ਪਲਾਜ਼ਾ ਜਨਤਾ ਲਈ ਫਰੀ ਕਰ ਦਿੱਤਾ ਗਿਆ ਹੈ। ਇਹ ਟੋਲ ਪਲਾਜ਼ਾ ਹੁਣ ਜਨਤਾ ਦੇ ਸਪੁਰਦ ਹੈ।
ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੜਕਾਂ ਟੋਲ ਮੁਕਤ ਕਰਵਾਉਣ ਦਾ ਚੋਣ ਵਾਅਦਾ ਕੀਤਾ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਸ ਟੋਲ ਪਲਾਜ਼ਾ ‘ਤੇ ਟੋਲ ਕੋਲੈਕਟ ਕਰ ਰਹੀ ਕੰਪਨੀ ਨੂੰ ਹੋਰ ਮਿਆਦ ਨਹੀਂ ਦਿੱਤੀ ਅਤੇ ਟੋਲ ਪਲਾਜ਼ਾ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਸੀ. ਐੱਮ. ਮਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨਾਲ ਟੋਲ ਪਹੁੰਚ ਕੇ ਹੋਰ ਸੜਕਾਂ ‘ਤੇ ਟੋਲ ਬੰਦ ਕਰਨ ਦਾ ਐਲਾਨ ਵੀ ਕਰ ਸਕਦੇ ਹਨ। ਅਚਾਨਕ ਬਣੇ ਇਸ ਪ੍ਰੋਗਰਾਮ ਤੋਂ ਬਾਅਦ ਲਾਚੋਵਾਲ ਟੋਲ ਪਲਾਜ਼ਾ ‘ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਦਸ ਦਈਏ ਕਿ ਇਸ ਤੋਂ ਪਹਿਲਾਂ ਸੰਗਰੂਰ ਵਿੱਚ 2 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਸਨ। ਸੀਐਮ ਭਗਵੰਤ ਮਾਨ ਨੇ ਸੰਗਰੂਰ ਪਹੁੰਚ ਕੇ ਇਹ ਐਲਾਨ ਕੀਤਾ ਸੀ। ਮਾਨ ਨੇ ਕਿਹਾ ਸੀ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ‘ਆਪ’ ਸਰਕਾਰ ਦਾ ਨਿਸ਼ਾਨਾ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਲੁੱਟਣ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੱਤਾ।