ਜਬਰੀ ਧਰਮ ਪਰਿਵਰਤਨ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿਪਣੀ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ (Supreme Court) ਨੇ ਜਬਰੀ ਧਰਮ ਪਰਿਵਰਤਨ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਹਿਮ ਟਿੱਪਣੀ ਕੀਤੀ ਹੈ। SC ਵਿੱਚ ਜਸਟਿਸ ਐਮਆਰ ਸ਼ਾਹ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਹਰ ਕਿਸੇ ਨੂੰ ਧਰਮ ਚੁਣਨ ਦਾ ਅਧਿਕਾਰ ਹੈ ਪਰ ਜ਼ਬਰਦਸਤੀ ਧਰਮ ਪਰਿਵਰਤਨ ਰਾਹੀਂ ਨਹੀਂ। ਇਹ ਬਹੁਤ ਖਤਰਨਾਕ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਨਵੰਬਰ ਨੂੰ ਕਰੇਗਾ। ਸੁਪਰੀਮ ਕੋਰਟ ਨੇ ਦਬਾਅ, ਧੋਖੇ ਜਾਂ ਲਾਲਚ ਕਾਰਨ ਧਰਮ ਪਰਿਵਰਤਨ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਨਾ ਸਿਰਫ਼ ਧਾਰਮਿਕ ਆਜ਼ਾਦੀ ਦੇ ਅਧਿਕਾਰ ਦੇ ਖ਼ਿਲਾਫ਼ ਹੈ ਸਗੋਂ ਦੇਸ਼ ਦੀ ਸੁਰੱਖਿਆ ਲਈ ਵੀ ਖ਼ਤਰਾ ਹੈ। ਗੈਰ-ਕਾਨੂੰਨੀ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ‘ਤੇ ਅਦਾਲਤ ਨੇ ਕੇਂਦਰ ਸਰਕਾਰ ਨੂੰ 22 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਅਗਲੀ ਸੁਣਵਾਈ 28 ਨਵੰਬਰ ਨੂੰ ਹੋਵੇਗੀ। ਜਬਰੀ ਧਰਮ ਪਰਿਵਰਤਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਵਲੋਂ ਚਿੰਤਾ ਜ਼ਾਹਿਰ ਕੀਤੀ ਗਈ ਹੈ ਅਤੇ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਦੇ ਮਾਮਲੇ ਨੂੰ ਬਹੁਤ ਗੰਭੀਰ ਮੁੱਦਾ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜ਼ਬਰਦਸਤੀ ਕਿਸੇ ਦਾ ਧਰਮ ਬਦਲਣਾ ਇੱਕ ਚਿੰਤਾ ਦਾ ਵਿਸ਼ਾ ਹੈ, ਜੋ ਦੇਸ਼ ਦੀ ਸੁਰੱਖਿਆ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਦੇ ਉੱਪਰ ਵੀ ਪ੍ਰਭਾਵ ਪਾਉਂਦਾ ਹੈੈ।

ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਉਹ ਇਸ ਨੂੰ ਰੋਕਣ ਲਈ ਕਦਮ ਚੁੱਕੇ ਅਤੇ ਇਸ ਦਿਸ਼ਾ ’ਚ ਗੰਭੀਰ ਯਤਨ ਕਰੇ। ਅਦਾਲਤ ਨੇ ਚਿਤਾਵਨੀ ਦਿੱਤੀ ਕਿ ਜੇ ਜਬਰੀ ਧਰਮ ਪਰਿਵਰਤਨ ਨੂੰ ਨਾ ਰੋਕਿਆ ਗਿਆ  ਤਾਂ ‘ਬਹੁਤ ਮੁਸ਼ਕਿਲ ਹਾਲਾਤ’ ਪੈਦਾ ਹੋ ਜਾਣਗੇ। ਜਸਟਿਸ ਐੱਮ. ਆਰ. ਸ਼ਾਹ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਸਰਕਾਰ ਧੋਖੇ ਨਾਲ ਧਰਮ ਪਰਿਵਰਤਨ ’ਤੇ ਰੋਕ ਲਾਉਣ ਲਈ ਚੁੱਕੇ ਗਏ ਕਦਮਾਂ ਬਾਰੇ ਦੱਸੇ। ਬੈਂਚ ਨੇ ਕਿਹਾ, “ਇਹ ਇਕ ਬਹੁਤ ਗੰਭੀਰ ਮਾਮਲਾ ਹੈ। ਜਬਰੀ ਧਰਮ ਪਰਿਵਰਤਨ ਰੋਕਣ ਲਈ ਕੇਂਦਰ ਵੱਲੋਂ ਗੰਭੀਰ ਯਤਨ ਕੀਤੇ ਜਾਣੇ ਚਾਹੀਦੇ ਹਨ, ਨਹੀਂ ਤਾਂ ਬਹੁਤ ਔਖੀ ਸਥਿਤੀ ਪੈਦਾ ਹੋ ਜਾਵੇਗੀ। ਸਾਨੂੰ ਦੱਸੋ ਕਿ ਤੁਸੀਂ ਕਿਹੜੀ ਕਾਰਵਾਈ ਕਰਨ ਦਾ ਪ੍ਰਸਤਾਵ ਕਰਦੇ ਹੋ…ਤੁਹਾਨੂੰ ਦਖਲ ਦੇਣਾ ਪਵੇਗਾ।’’ ਅਦਾਲਤ ਨੇ ਕਿਹਾ, “ਇਹ ਬਹੁਤ ਗੰਭੀਰ ਮੁੱਦਾ ਹੈ, ਜੋ ਦੇਸ਼ ਦੀ ਸੁਰੱਖਿਆ ਅਤੇ ਧਾਰਮਿਕ ਆਜ਼ਾਦੀ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਬਿਹਤਰ ਹੋਵੇਗਾ ਕੇਂਦਰ ਸਰਕਾਰ ਆਪਣਾ ਰੁਖ਼ ਸਪੱਸ਼ਟ ਕਰੇ ਅਤੇ ਇਸ ਤਰ੍ਹਾਂ ਜਬਰੀ ਧਰਮ ਪਰਿਵਰਤਨ ਨੂੰ ਰੋਕਣ ਲਈ ਅੱਗੇ ਕੀ ਕਦਮ ਚੁੱਕੇ ਜਾ ਸਕਦੇ ਹਨ, ਇਸ ’ਤੇ ਜਵਾਬੀ ਹਲਫ਼ਨਾਮਾ ਦਾਇਰ ਕਰੇ। ਸੁਪਰੀਮ ਕੋਰਟ ਦੇ ਅਧਿਕਵਕਤਾ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਇਕ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ, ਜਿਸ ’ਚ ਕੇਂਦਰ ਤੇ ਸੂਬਿਆਂ ਨੂੰ ‘ਡਰਾ-ਧਮਕਾ ਕੇ ਤੇ ਪੈਸੇ ਦਾ ਲਾਲਚ ਦੇ ਕੇ’ ਧਰਮ ਪਰਿਵਰਤਨ ’ਤੇ ਰੋਕ ਲਾਉਣ ਲਈ ਸਖ਼ਤ ਕਦਮ ਚੁੱਕਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...