ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਜ਼ਿਮਣੀ ਚੋਣ ਲੜਣ ਲਈ ਈਸਾਈ ਭਾਈਚਾਰੇ ਵਲੋਂ ‘United Punjab Party’ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਯੂਨਾਈਟਿਡ ਪੰਜਾਬ ਪਾਰਟੀ ਦੇ ਜਰਨਲ ਸਕੱਤਰ ਰੋਸ਼ਨ ਜੌਰਜ ਨੇ ਕਿਹਾ ਕਿ ਉਹਨਾਂ ਦੀ ਆਮ ਆਦਮੀ ਪਾਰਟੀ ਦੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਕੀਤੀ ਸੀ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇਸ ਲਈ ਉਨ੍ਹਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਈਸਾਈ ਭਾਈਚਾਰੇ ਵਲੋਂ ‘ਆਪ’ ਨੂੰ ਦਿੱਤੇ ਇਸ ਸਮਰਥਨ ਨਾਲ ਵਿਰੋਧੀਆਂ ਦੀਆਂ ਮੁਸ਼ਕਿਲਾਂ ‘ਚ ਵਾਧਾ ਹੋ ਸਕਦਾ ਹੈ।
ਪਾਰਟੀ ਦੇ ਮੁਖੀ ਅਲਬਰਟ ਦੁਆ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ 2024 ਵਿੱਚ 13 ਲੋਕ ਸਭਾ ਹਲਕਿਆਂ ਤੋਂ ਸਾਰੇ ਉਮੀਦਵਾਰ ਚੋਣ ਲੜਨਗੇ।