ਇੱਕ ਹੈਕਰ ਨੇ ਲੋਕ ਸਭਾ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦਾ ਵੈਰੀਫਾਈਡ ਫੇਸਬੁੱਕ ਪੇਜ ਹੈਕ ਕਰ ਲਿਆ ਹੈ। ਸੁਸ਼ੀਲ ਰਿੰਕੂ ਜਲੰਧਰ ਤੋਂ ਲੋਕ ਸਭਾ ਮੈਂਬਰ ਹਨ। ਸੁਸ਼ੀਲ ਰਿੰਕੂ ਨੇ ਖੁਦ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਲਾਈਵ ਆਕੇ ਇਸ ਬਾਰੇ ਜਾਣਕਾਰੀ ਦਿੱਤੀ। ਸੁਸ਼ੀਲ ਰਿੰਕੂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਅਤੇ ਜਲਦ ਹੀ ਇਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਸ ਨੇ ਦੱਸਿਆ ਕਿ ਸੋਮਵਾਰ ਸ਼ਾਮ ਕਰੀਬ 5.30 ਵਜੇ ਉਸ ਦਾ ਫੇਸਬੁੱਕ ਪੇਜ ਹੈਕ ਹੋ ਗਿਆ। ਇਸ ਗੱਲ ਦਾ ਪਤਾ ਲੱਗਦਿਆਂ ਹੀ ਉਹਨਾਂ ਨੇ ਤੁਰੰਤ ਥਾਣਾ ਸਦਰ ਨੂੰ ਸ਼ਿਕਾਇਤ ਦਿੱਤੀ।


ਸੋਸ਼ਲ ਮੀਡੀਆ ‘ਤੇ ਲਾਈਵ ਹੋਏ ਰਿੰਕੂ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਜੇਕਰ ਕੋਈ ਵਿਅਕਤੀ ਉਸ ਦੀ ਆਈਡੀ ਦੀ ਵਰਤੋਂ ਕਰਕੇ ਮੈਸੇਜ ਭੇਜਦਾ ਹੈ ਅਤੇ ਕਿਸੇ ਤੋਂ ਕਿਸੇ ਤਰ੍ਹਾਂ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਕੁਝ ਵੀ ਨਾ ਭੇਜੋ। ਨਾਲ ਹੀ ਇਹ ਸੂਚਨਾ ਉਨ੍ਹਾਂ ਨੂੰ ਤੁਰੰਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੀ ਆਈਡੀ ਤੋਂ ਕੋਈ ਅਣਉਚਿਤ ਸੰਦੇਸ਼ ਭੇਜਦਾ ਹੈ ਤਾਂ ਕਿਸੇ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ।
ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਰਿੰਕੂ ਨੇ ਆਪਣੇ ਨਜ਼ਦੀਕੀ ਲੋਕਾਂ ਨੂੰ (ਜੋ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਹਨ) ਨੂੰ ਅਪੀਲ ਕੀਤੀ ਕਿ ਉਹ ਵੀ ਉਨ੍ਹਾਂ ਦਾ FB ਪੇਜ ਹੈਕ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਕੀਤਾ ਹੈ। ਸ਼ਰਾਰਤੀ ਅਨਸਰਾਂ ਦੇ ਕਿਸੇ ਵੀ ਕਿਸਮ ਦੇ ਜਾਲ ਵਿੱਚ ਨਾ ਫਸੋ।
Leave feedback about this