ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ਦੇ ਕਸਬਾ ਲੋਹੀਆ ਦੇ ਪਿੰਡਾਂ ਦਾ ਦੌਰਾ ਕੀਤਾ, ਨਾਲ ਹੀ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਪਿੰਡਾਂ ਦਾ ਜਾਇਜ਼ਾ ਲਿਆ। ਜਾਇਜ਼ਾ ਲੈਣ ਉਪਰੰਤ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆਂ ਰਾਜਪਾਲ ਪ੍ਰੋਹਿਤ ਨੇ ਕਿਹਾ ਕਿ ਸਤਲੁਜ ਦਰਿਆ ਕਾਰਨ ਪਾਣ ਕਾਫੀ ਆਇਆ ਹੈ ਜਿਸ ਕਾਰਨ ਬਹੁਤ ਜ਼ਿਆਦਾ ਨੁਕਸਾਨ ਵੀ ਹੋਇਆ ਹੈ। ਰਾਜਪਾਲ ਪੁਰੋਹਿਤ ਨੇ ਕਿਹਾ ਕਿ ਨਿਸ਼ਚਿਤ ਤੌਰ ‘ਤੇ ਇਸ ਪੱਧਰ ‘ਤੇ ਗਲਤੀ ਹੋਈ ਸੀ ਕਿ ਸਰਕਾਰ ਨੂੰ ਹੜ੍ਹਾਂ ਤੋਂ ਬਚਣ ਲਈ ਤਿਆਰੀਆਂ ਘੱਟੋ-ਘੱਟ ਇੱਕ ਮਹੀਨਾ ਪਹਿਲਾਂ ਹੀ ਕਰ ਲੈਣੀਆਂ ਚਾਹੀਦੀਆਂ ਸਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਕਿ 28 ਰਾਜਪਾਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ 30 ਲੋਕ ਦੇਸ਼ ਚਲਾ ਰਹੇ ਹਨ, ਪੁਰੋਹਿਤ ਨੇ ਕਿਹਾ, “ਮੈਂ ਕਦੇ ਵੀ ਰਾਜ ਦੇ ਪ੍ਰਸ਼ਾਸਨਿਕ ਕੰਮਾਂ ਵਿੱਚ ਦਖਲ ਨਹੀਂ ਦਿੱਤਾ। ਰਾਜਪਾਲ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 167 ਮੁਤਾਬਕ ਸੂਬਾ ਸਰਕਾਰ ਕੋਲੋਂ ਪੁੱਛਣ ਦਾ ਉਨ੍ਹਾਂ ਨੂੰ ਪੂਰਾ ਅਧਿਕਾਰ ਹੈ। ਸਰਕਾਰ ਵੱਲੋਂ ਉਸ ਦੇ ਕੰਮਾਂ ‘ਚ ਦਖ਼ਲ ਦੇਣ ਦੇ ਲਾਏ ਜਾਂਦੇ ਇਲਜ਼ਾਮਾਂ ਬਾਰੇ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਸਰਕਾਰ ਦੇ ਪ੍ਰਸ਼ਾਸਨਿਕ ਕੰਮਾਂ ‘ਚ ਦਖ਼ਲਅੰਦਾਜ਼ੀ ਨਹੀਂ ਕੀਤੀ।
ਉਥੇ ਹੀ ਮੁੱਖ ਮੰਤਰੀ ਵੱਲੋਂ ਬੀਤੇ ਦਿਨੀ ਵਿਧਾਨ ਸਭਾ ਸੈਸ਼ਨ ਦੌਰਾਨ ਪਾਸ ਕੀਤੇ ਗਏ ਚਾਰ ਬਿੱਲਾਂ ਬਾਰੇ ਇਹ ਕਹਿਣ ਕੇ ਉਹ ਜ਼ਰੂਰ ਪਾਸ ਹੋਣਗੇ, ਇਸ ਬਾਰੇ ਸਵਾਲ ਪੁੱਛੇ ਜਾਣ ‘ਤੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਆਪ ਬੁਲਾਇਆ ਗਿਆ ਸੈਸ਼ਨ ਗ਼ੈਰ-ਸੰਵਿਧਾਨਕ ਹੈ ਤੇ ਉਸ ‘ਚ ਪਾਸ ਕੀਤੇ ਗਏ ਬਿੱਲ ਵੀ ਗ਼ੈਰ- ਸੰਵਿਧਾਨਕ ਹੀ ਹਨ। ਉਹ ਸੰਵਿਧਾਨ ਦੀ ਪਾਲਣਾ ਕਰਦੇ ਹੋਏ ਹੀ ਵਿਧਾਨ ਸਭਾ ਸੋਸ਼ਨ ‘ਤੇ ਰੋਕ ਲਾ ਰਹੇ ਸੀ। ਰਾਜਪਾਲ ਨੇ ਵਿਧਾਨ ਸਭਾ ਦੇ ਵਧੇ ਹੋਏ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦੇਣ ‘ਤੇ ਕਿਹਾ,”ਮੈਨੂੰ ਦੱਸਿਆ ਗਿਆ ਹੈ ਕਿ ਇਹ ਬਜਟ ਸੈਸ਼ਨ ਦਾ ਵਿਸਤਾਰ ਸੀ। ਸਰਕਾਰ ਨੇ ਬਜਟ ‘ਤੇ ਚਰਚਾ ਨਹੀਂ ਕੀਤੀ, ਪਰ ਚਾਰ ਨਵੇਂ ਬਿੱਲ ਪੇਸ਼ ਕੀਤੇ। ਆਦਰਸ਼ਕ ਤੌਰ ‘ਤੇ ਮਾਨਸੂਨ ਸੈਸ਼ਨ ਵਿਚ ਅਜਿਹਾ ਕਰਨਾ ਚਾਹੀਦਾ ਸੀ।
ਭਗਵੰਤ ਮਾਨ ਵੱਲੋਂ ਉਨ੍ਹਾਂ ਬਾਰੇ ਵਿਧਾਨ ਸਭਾ ‘ਚ ਵਰਤੀ ਗਈ ਭਾਸ਼ਾ ਸਬੰਧੀ ਪੁੱਛੇ ਜਾਣ ਉਪਰੰਤ ਰਾਜਪਾਲ ਬਨਵਾਰੀ ਲਾਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਭਗਵੰਤ ਮਾਨ ਚਾਹੀਦਾ ਹੈ ਕਿ ਉਹ ਰਾਜਪਾਲ ਪ੍ਰਤੀ ਸੱਭਿਅਕ ਭਾਸ਼ਾ ਦੀ ਵਰਤੋਂ ਕਰਨ ਕਿਉਂਕਿ ਪੰਜਾਬ ਦੇ ਸਭਿਆਚਾਰ ਬਹੁਤ ਅਮੀਰ ਹੈ ਤੇ ਇੱਥੋਂ ਦੇ ਲੋਕ ਬਹੁਤ ਚੰਗੇ ਸੁਭਾਅ ਦੇ ਮਾਲਕ ਹਨ।