ਜਲੰਧਰ: ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਉਸ ਸਮੇਂ ਸਾਰਿਆਂ ਦੇ ਹੱਥ-ਪੈਰ ਫੁੱਲ ਗਏ ਜਦੋਂ ਸਟੇਸ਼ਨ ਦੇ ਬਾਹਰ ਇਕ ਲਾਲ ਰੰਗ ਦਾ ਬੈਗ ਲਾਵਾਰਸ ਹਾਲਤ ਵਿਚ ਪਿਆ ਹੋਇਆ ਮਿਲਿਆ। ਇਸ ਦੌਰਾਨ ਰੇਲਵੇ ਪੁਲਿਸ ਅਧਿਕਾਰੀਆਂ ਨੇ ਉਕਤ ਬੈਗ ਨੂੰ ਜਦੋਂ ਖੋਲ੍ਹ ਕੇ ਦੇਖਿਆ ਤਾਂ ਉਸ ਵਿਚ ਇਕ ਨੌਜਵਾਨ ਦੀ ਲਾਸ਼ ਪਈ ਦੇਖ ਕੇ ਸਾਰਿਆਂ ਦੇ ਪੈਰਾਂ ਹੋਠੋਂ ਜ਼ਮੀਨ ਖਿਸਕ ਗਈ। ਇਸ ਘਟਨਾ ਤੋਂ ਬਾਅਦ ਰੇਲਵੇ ਸਟੇਸ਼ਨ ਪੁਲਸ ਛਾਉਣੀ ਵਿਚ ਤਬਦੀਲ ਹੋ ਗਿਆ ‘ਤੇ ਪੁਲਿਸ ਨੂੰ ਸੂਚਨਾ ਦਿਤੀ ਗਈ। ਮਿਲੀ ਜਾਣਕਾਰੀ ਮੁਤਾਬਕ ਕਿਸੇ ਰਾਹਗਿਰ ਨੇ ਜਦੋਂ ਇਸ ਬੈਗ ਨੂੰ ਦੇਖਿਆ ਤਾਂ ਇਸ ਵਿਚੋਂ ਲਾਸ਼ ਦੇ ਥੋੜ੍ਹੇ ਜਿਹੇ ਪੈਰ ਬਾਹਰੋਂ ਨਜ਼ਰ ਆ ਰਹੇ ਸਨ। ਇਸ ਦੌਰਾਨ ਤੁਰੰਤ ਇਸ ਦੀ ਸੂਚਨਾ ਰੇਲਵੇ ਪੁਲਿਸ ਨੂੰ ਦਿੱਤੀ ਗਈ।
ਫਿਲਹਾਲ ਪੁਲਿਸ ਨੇ ਬੈਗ ਅਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚੋਂ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਮੁੱਢਲੀ ਵਿਚ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਦੇ ਸਰੀਰ ’ਤੇ ਸੱਟਾਂ ਦੇ ਵੀ ਨਿਸ਼ਾਨ ਪਾਏ ਗਏ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।