ਜਿਵੇਂ-ਜਿਵੇਂ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਦੀ ਤਰੀਕ ਨਜ਼ਦੀਕ ਆ ਰਹੀ ਹੈ। ਤਿਵੇਂ-ਤਿਵੇਂ ਸਿਆਸਤ ਭੱਖਦੀ ਜਾ ਰਹੀ ਹੈ। ਇਸ ਦੌਰਾਨ ਜਲੰਧਰ ਜ਼ਿਮਣੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਦੌਰਾਨ ਉਹਨਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਵਿਕਰਮਜੀਤ ਸਿੰਘ ਚੌਧਰੀ, ਰਜਿੰਦਰ ਕੌਰ ਭੱਠਲ ਸਮੇਤ ਕਈ ਹੋਰ ਕਾਂਗਰਸੀ ਆਗੂ ਹਾਜ਼ਰ ਸਨ।
ਦੱਸ ਦੇਈਏ ਕਿ ਲੋਕ ਸਭਾ ਉਪ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਵਿੱਚ ਮੁੱਖ ਚਾਰ ਸਿਆਸੀ ਪਾਰਟੀਆਂ ਵਿਚਾਲੇ ਮੁਕਾਬਲਾ ਹੋਵੇਗਾ। ਵੇਖਣਾ ਕਾਫੀ ਦਿਲਚਸਪ ਹੋਵੇਗਾ ਕਿ ਆਖਿਰ ਕਿਹੜੀ ਪਾਰਟੀ ਇਸ ਵਾਰ ਚੋਣਾਂ ‘ਚ ਬਾਜ਼ੀ ਮਾਰਦੀ ਹੈ।