10 ਮਈ ਨੂੰ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਹਰ ਸਿਆਸੀ ਪਾਰਟੀ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ। ਇਸ ਦੌਰਾਨ ਚੋਣ ਪ੍ਰਚਾਰ ਦਾ ਸਿਲਸਿਲਾ ਵੀ ਪੂਰਾ ਸਿਖਰ ‘ਤੇ ਚੱਲ ਰਿਹਾ ਹੈ। ਸਾਰੀਆਂ ਪਾਰਟੀਆਂ ਵੱਲੋਂ ਵੱਡੇ ਲੀਡਰਾਂ ਨੂੰ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਜਲੰਧਰ ਭੇਜਿਆ ਜਾ ਰਿਹਾ ਹੈ। ਇਸ ਵਿਚਾਲੇ ਹੁਣ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।
ਇਸ ਸੂਚੀ ਵਿਚ 40 ਵੱਡੇ ਆਗੂਆਂ ਦੇ ਨਾਂ ਦਿੱਤੇ ਗਏ ਹਨ ਜੋ ਕਾਂਗਰਸੀ ਉਮੀਦਵਾਰ ਮਰਹੂਮ ਸਸੰਦ ਮੈਂਬਰ ਦੀ ਪਤਨੀ ਕਰਮਜੀਤ ਕੌਰ ਚੌਧਰੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ। ਕਾਂਗਰਸ ਵੱਲੋਂ ਪੰਜਾਬ ਦੇ ਵੱਡੇ ਆਗੂਆਂ ਦੇ ਨਾਲ-ਨਾਲ ਦੂਜੇ ਸੂਬਿਆਂ ਤੋਂ ਵੀ ਵੱਡੇ ਚਿਹਰਿਆਂ ਨੂੰ ਚੋਣ ਪ੍ਰਚਾਰ ਲਈ ਜਲੰਧਰ ਭੇਜਿਆ ਜਾਵੇਗਾ।
ਦਸ ਦਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ ਹੁਣ 10 ਮਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਲਈ ਨਾਮਜ਼ਦਗੀਆਂ ਦਾਖ਼ਲ ਹੋਣ ਤੋਂ ਬਾਅਦ ਹੁਣ ਚੋਣ ਪ੍ਰਚਾਰ ਜ਼ੋਰ ਫੜ੍ਹਣ ਲਈ ਲੱਗ ਗਿਆ ਹੈ। 10 ਮਈ ਨੂੰ ਵੋਟਾਂ ਪੈਣ ਤੋਂ ਬਾਅਦ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ।