ਜੇਲ੍ਹਾਂ ਵਿਚ ਪੱਕੇ ਤੌਰ ’ਤੇ ਤਾਇਨਾਤ ਹੋਵੇਗਾ ਮੈਡੀਕਲ ਸਟਾਫ, ਮੁੱਖ ਮੰਤਰੀ ਮਾਨ ਦਾ ਐਲਾਨ

ਪੰਜਾਬ ਦੀਆਂ ਜੇਲ੍ਹਾਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਖ਼ਤ ਵਿਖਾਈ ਦੇ ਰਹੇ ਹਨ। ਇਸ ਦਰਮਿਆਨ ਮੁੱਖ ਮੰਤਰੀ ਮਾਨ ਨੇ ਕਪੂਰਥਲਾ ਦੀ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ। ਇਸ ਲਈ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਅਤੇ ਕੈਦੀਆਂ ਦੇ ਕੰਮਾਂ ’ਚ ਸੁਧਾਰ ਲਿਆਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜੇਲ੍ਹਾਂ ਵਿਚ ਬੰਦ ਕੈਦੀਆਂ ਦੇ ਰਹਿਣ ਸਹਿਣ ਨੂੰ ਵੀ ਦਰੁਸਤ ਕੀਤਾ ਜਾ ਰਿਹਾ ਹੈ। 

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਲ੍ਹਾਂ ਵਿਚ ਵਿਗਿਆਨਕ ਲੀਹਾਂ ਉਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਵਿਆਪਕ ਰੂਪ-ਰੇਖਾ ਤਿਆਰ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚ ਤਾਕਤੀ ਜੈਮਰ, ਡੋਰ ਮੈਟਲ ਡਿਟੈਕਟਰ ਸਮੇਤ ਹੋਰ ਉਪਕਰਨ ਸਥਾਪਤ ਕਰਨ ਤੋਂ ਇਲਾਵਾ ਵਿਭਾਗ ਨੂੰ ਵਾਹਨ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਜੇਲ੍ਹਾਂ ਵਿਚ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਜਾ ਸਕਣ।  ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੀ ਵਿਵਸਥਾ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।  ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਅਥਾਰਟੀ ਦੀ ਅਪੀਲ ਉਤੇ ਅਤਿ ਆਧੁਨਿਕ ਤਕਨੀਕ ਨਾਲ ਹੋਰ ਸੀ.ਸੀ.ਟੀ.ਵੀ. ਕੈਮਰੇ ਜੇਲ੍ਹਾਂ ਵਿਚ ਲਾਏ ਜਾਣਗੇ ਤਾਂ ਕਿ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਕਮੀ ਬਾਕੀ ਨਾ ਰਹੇ।

ਜੇਲ੍ਹਾਂ ਵਿਚ ਨਸ਼ੇ ਤੇ ਮੋਬਾਈਲਾਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਗੈਰ-ਕਾਨੂੰਨੀ ਰੁਝਾਨ ਨੂੰ ਰੋਕਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਪ੍ਰਮੁੱਖ ਸਰੋਕਾਰ ਹੈ ਅਤੇ ਇਸ ਮਾਮਲੇ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕੈਦੀਆਂ ਨੂੰ ਆਪਣੇ ਅਤੀਤ ਦਾ ਤਿਆਗ ਕਰਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਜੇਲ੍ਹ ਵਿਚ ਕੈਦੀਆਂ ਲਈ ਸਿਹਤ ਸਹੂਲਤਾਂ ਦੀ ਕਮੀ ਦੀਆਂ ਰਿਪੋਰਟਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨਾਲ ਨਿਪਟਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਜੇਲ੍ਹਾਂ ਵਿਚ ਮੈਡੀਕਲ ਸਟਾਫ ਦੀ ਤਾਇਨਾਤੀ ਪੱਕੇ ਤੌਰ ਉਤੇ ਕੀਤੀ ਜਾਵੇਗੀ ਤਾਂ ਕਿ ਐਮਰਜੈਂਸੀ ਦੀ ਸੂਰਤ ਵਿਚ ਕੈਦੀਆਂ ਨੂੰ ਇਲਾਜ ਮੁਹੱਈਆ ਹੋ ਸਕੇ।

ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਵੀਆਂ ਐਂਬੂਲੈਂਸਾਂ ਵੀ ਭੇਜੀਆਂ ਜਾਣਗੀਆਂ ਤਾਂ ਕਿ ਲੋੜ ਪੈਣ ਉਤੇ ਇਸ ਦੀ ਵਰਤੋਂ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕੈਦੀਆਂ ਦੇ ਮਨੋਰੰਜਨ ਲਈ ਸਥਾਪਤ ਕੀਤੇ ‘ਰੇਡੀਓ ਉਜਾਲਾ’ ਰਾਹੀਂ ਉਨ੍ਹਾਂ ਨੂੰ ਸੰਬਧੋਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਾਂਡ ਭਰਨ ਲਈ ਵਿੱਤੀ ਤੌਰ ਉਤੇ ਅਸਮਰੱਥ ਕੈਦੀਆਂ ਬਾਰੇ ਸਾਰੀਆਂ ਜੇਲ੍ਹਾਂ ਪਾਸੋਂ ਰਿਪੋਰਟ ਮੰਗੀ ਹੈ ਤਾਂ ਕਿ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਸਹਾਇਤਾ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਕਰਨ ਲਈ ਨਵੇਂ ਵੀਡੀਓ ਕਾਨਫਰੰਸ ਰੂਮ ਵੀ ਸਥਾਪਤ ਕੀਤੇ ਜਾ ਰਹੇ ਹਨ ਤਾਂ ਅਦਾਲਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਜੇਲ੍ਹ ਦੇ ਹਸਪਤਾਲ, ਲੈਬਾਰਟਰੀ, ਵਾਰਡ, ਐਮਰਜੈਂਸੀ ਦਾ ਦੌਰਾ ਵੀ ਕੀਤਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...