December 4, 2023
Politics Punjab

ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੱਧੂ, ਸਮਰਥਕਾਂ ਦਾ ਖਤਮ ਹੋਇਆ ਇੰਤਜ਼ਾਰ

ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਇਸ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਸਿੱਧੂ ਦੇ ਬਾਹਰ ਆਉਣ ਨੂੰ ਲੈਕੇ ਪਟਿਆਲਾ ਜੇਲ੍ਹ ਬਾਹਰ ਭਾਰੀ ਇਕੱਠ ਵੀ ਕੀਤਾ ਗਿਆ ਹੈ ਅਤੇ ਡੋਲ-ਨਗਾੜੇ ਵੀ ਵਜਾਏ ਜਾ ਰਹੇ ਹਨ।

ਦਸ ਦਈਏ ਕਿ ਸਿੱਧੂ ਰੋਡਰੇਜ ਮਾਮਲੇ ‘ਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਹਨ। 20 ਮਈ 2022 ਨੂੰ ਸਿੱਧੂ ਨੇ ਅਦਾਲਤ ‘ਚ ਜਾਕੇ ਆਤਮ-ਸਮਰਪਣ ਕਰ ਦਿੱਤਾ ਸੀ ਅਤੇ ਉਹ 20 ਮਈ 2022 ਤੋਂ ਪਟਿਆਲਾ ਜੇਲ੍ਹ ‘ਚ ਬੰਦ ਹਨ। ਬੀਤੇ ਇੱਕ ਸਾਲ ਤੋਂ ਇੱਕ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ ਨੂੰ 48 ਦਿਨ ਪਹਿਲਾਂ ਰਿਹਾਅ ਕੀਤਾ ਜਾ ਰਿਹਾ ਹੈ। ਗੌਰਤਲਬ ਹੈ ਕਿ ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤਕ ਜੇਲ੍ਹ ‘ਚ ਰਹਿਣਾ ਪੈਣਾ ਸੀ ਪਰ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਿੱਧੂ ਨੇ ਇਸ ਦੌਰਾਨ ਇਕ ਵੀ ਛੁੱਟੀ ਨਹੀਂ ਲਈ, ਲਿਹਾਜ਼ਾ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖੀਰ ਤਕ ਪੂਰੀ ਹੋ ਜਾਵੇਗੀ ਤੇ ਉਹ ਅੱਜ ਰਿਹਾਅ ਹੋ ਗਏ ਹਨ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X