ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਮਿਲੇ। ਇਹ ਮੁਲਾਕਾਤ ਨਵਜੋਤ ਸਿੰਘ ਸਿੱਧੂ ਵੱਲੋਂ ਪਟਿਆਲਾ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਕੀਤੀ ਹੈ।ਨਵਜੋਤ ਸਿੰਘ ਸਿੱਧੂ ਨੇ ਇਸ ਮੁਲਾਕਾਤ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਅਤੇ ਇਸ ਮੁਲਾਕਾਤ ਸਬੰਧੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।
ਨਵਜੋਤ ਸਿੰਘ ਸਿੱਧੂ ਨੇ ਅੱਜ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਹੈ । ਇਨ੍ਹਾਂ ਕਾਂਗਰਸੀ ਆਗੂਆਂ ਵਿਚਾਲੇ ਇੱਕ ਘੰਟੇ ਤੋਂ ਵੱਧ ਮੀਟਿੰਗ ਕੀਤੀ ਗਈ । ਅਤੇ ਇਸ ਮੀਟਿੰਗ ਵਿੱਚ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਦੇਸ਼ ਦੀ ਸਥਿਤੀ ‘ਤੇ ਚਰਚਾ ਕੀਤੀ ਗਈ।ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਸਿੱਧੂ ਦੀ ਇਹ ਮੀਟਿੰਗ ਚੋਣ ਹਾਰਨ ਅਤੇ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੀਤੀ ਗਈ ਹੈ ।ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਲ ਨਵਜੋਤ ਸਿੰਘ ਸਿੱਧੂ ਦੀ ਇਹ ਮੁਲਾਕਾਤ ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ ।