ਜੰਮੂ-ਕਸ਼ਮੀਰ: ਫੌਜੀ ਜਵਾਨਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ, 3 ਜਵਾਨ ਸ਼ਹੀਦ – ਪੁਲਿਸ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਭਾਰਤੀ ਫੌਜ ਦੇ ਜਵਾਨਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਮੁਕਾਬਲੇ ‘ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਹਲਾਨ ਜੰਗਲੀ ਖੇਤਰ ਦੇ ਉੱਚਾਈ ਵਾਲੇ ਖੇਤਰਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ, ਮੁਕਾਬਲੇ ‘ਚ ਬਦਲ ਗਈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ‘ਚ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਪੁਲਿਸ ਨੇ ਕਿਹਾ ਸੀ ਕਿ ਜ਼ਖਮੀ ਫੌਜੀ ਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

ਸ਼੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਇੱਕ ਟਵੀਟ ਵਿੱਚ ਕਿਹਾ, ”ਆਪਰੇਸ਼ਨ ਹਲਾਨ, ਕੁਲਗਾਮ। 4 ਅਗਸਤ, 2023 ਨੂੰ, ਸੁਰੱਖਿਆ ਬਲਾਂ ਦੁਆਰਾ ਕੁਲਗਾਮ ਵਿੱਚ ਹਲਾਨ ਦੀਆਂ ਉੱਚੀਆਂ ਚੋਟੀਆਂ ‘ਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾ ‘ਤੇ ਮੁਹਿੰਮ ਚਲਾਈ ਗਈ ਸੀ। ਅੱਤਵਾਦੀਆਂ ਨਾਲ ਗੋਲੀਬਾਰੀ ‘ਚ ਤਿੰਨ ਜਵਾਨ ਜ਼ਖਮੀ ਹੋ ਗਏ ਅਤੇ ਬਾਅਦ ‘ਚ ਸ਼ਹੀਦ ਹੋ ਗਏ। ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ‘ਚ ਵਾਧੂ ਫੋਰਸ ਭੇਜ ਦਿੱਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਇਹ ਮੁਕਾਬਲਾ ਅਤੇ ਫੌਜ ਦੇ ਜਵਾਨਾਂ ਦੀ ਸ਼ਹਾਦਤ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ਦੀ ਚੌਥੀ ਵਰ੍ਹੇਗੰਢ ਦੀ ਪੂਰਵ ਸੰਧਿਆ ‘ਤੇ ਹੋਈ ਹੈ। ਇਸ ਤੋਂ ਪਹਿਲਾਂ ਅਪ੍ਰੈਲ ਅਤੇ ਮਈ ਵਿੱਚ, ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿੱਚ ਦੋ ਵੱਖ-ਵੱਖ ਹਮਲਿਆਂ-ਮੁੱਠਭੇੜਾਂ ਵਿੱਚ ਪੰਜ ਖਾਂਸ ਕਮਾਂਡੋਆਂ ਸਮੇਤ 10 ਫੌਜੀ ਮਾਰੇ ਗਏ ਸਨ। ਇਹ ਉਹ ਇਲਾਕਾ ਹੈ ਜੋ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਅੱਤਵਾਦ ਤੋਂ ਮੁਕਤ ਮੰਨਿਆ ਜਾਂਦਾ ਸੀ। ਇਸ ਸਾਲ ਦੀ ਸ਼ੁਰੂਆਤ ‘ਚ ਵੀ ਅੱਤਵਾਦੀਆਂ ਨੇ ਰਾਜੌਰੀ ‘ਚ ਹਿੰਦੂ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਸੀ। ਇਸ ਦੌਰਾਨ 7 ਨਿਰਦੋਸ਼ ਲੋਕ ਮਾਰੇ ਗਏ ਅਤੇ ਦਰਜਨ ਤੋਂ ਵੱਧ ਜ਼ਖਮੀ ਹੋ ਗਏ।

LEAVE A REPLY

Please enter your comment!
Please enter your name here

Share post:

Popular

More like this
Related

ਖਾਲਿਸਤਾਨ ਪੱਖੀ ਸੋਚ ਰੱਖਣ ਕਰਕੇ ਰੰਜੀਵ ਕੁਮਾਰ ਵਾਸਨ ‘ਤੇ ਹਮਲੇ ਦੀ ਕੋਸ਼ਿਸ਼, ਪਹਿਲਾਂ ਵੀ ਹੋ ਚੁੱਕੇ ਹਨ ਹਮਲੇ

ਚੰਡੀਗੜ੍ਹ: ਖਾਲਿਸਤਾਨੀ ਪੱਖੀ ਸੋਚ ਰੱਖਣ ਵਾਲੇ ਰੰਜੀਵ ਕੁਮਾਰ ਵਾਸਨ...

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...