ਡਿਊਟੀ ਲਈ ਸਕੂਲ ਜਾ ਰਹੇ ਅਧਿਆਪਕ ਦੀ ਗੱਡੀ ਨਾਲ ਵਾਪਰਿਆ ਵੱਡਾ ਭਾਣਾ, ਸਿੱਖਿਆ ਮੰਤਰੀ ਨੇ ਜਤਾਇਆ ਦੁੱਖ

ਆਪਣੇ ਘਰਾਂ ਤੋਂ ਤਿਆਰ ਹੋਕੇ ਡਿਊਟੀ ਲਈ ਜਾ ਰਹੇ ਅਧਿਆਪਕਾਂ ਦੇ ਨਾਲ ਸਵੇਰੇ ਤੜਕਸਾਰ ਵੱਡਾ ਹਾਦਸਾ ਵਾਪਰ ਗਿਆ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਦੇ ਨੇੜੇ ਤੂਫ਼ਾਨ ਗੱਡੀ ਦੀ ਟੈਂਪੂ ਟਰੈਵਲ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ ਸੀ ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ।

 

ਦੱਸਿਆ ਜਾ ਰਿਹਾ ਹੈ ਕਿ ਅਧਿਆਪਕਾਂ ਨਾਲ ਭਰੀ ਗੱਡੀ ਜਲਾਲਾਬਾਦ ਤੋਂ ਤਰਨਤਾਰਨ ਜਾ ਰਹੀ ਸੀ। ਫਿਲਹਾਲ ਹਾਦਸੇ ’ਚ ਜ਼ਖਮੀ ਲੋਕਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਹਾਦਸੇ ’ਚ ਮਰਨ ਵਾਲੇ ਲੋਕ 3 ਅਧਿਆਪਕ ਅਤੇ ਇਕ ਡਰਾਈਵਰ ਦੱਸਿਆ ਜਾ ਰਿਹਾ ਹੈ ਜੋ ਕਿ ਸਕੂਲ ਡਿਊਟੀ ’ਤੇ ਜਾ ਰਹੇ ਸੀ।  

ਉੱਥੇ ਹੀ ਦੂਜੇ ਪਾਸੇ ਇਸ ਹਾਦਸੇ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ। ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ।

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...