ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਵੱਡੀ ਕਾਮਯਾਬੀ, ਤਿੰਨ ਹੋਰ ਲੋਕ ਨਾਮਜ਼ਦ

ਡੇਰਾ ਪ੍ਰੇਮੀ ਪਰਦੀਪ ਕੁਮਾਰ ਦੇ ਕਤਲ ਮਾਮਲੇ ‘ਚ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਫੜ੍ਹੇ ਗਏ ਤਿੰਨਾਂ ਸ਼ੂਟਰਾਂ ਨੂੰ ਕੋਟਕਪੁਰਾ ਪੁਲਿਸ ਨੇ ਨਾਮਜ਼ਦ ਕੀਤਾ ਹੈ।ਇਸ ਵਿੱਚ ਜਤਿੰਦਰ ਸਿੰਘ ਜੀਤੂ ਸਣੇ ਦੋ ਨਬਾਲਗ ਵੀ ਸ਼ਾਮਲ ਹਨ।ਇਸ ਤੋਂ ਪਹਿਲਾਂ ਕੋਟਕਪੁਰਾ ਪੁਲਿਸ ਵੱਲੋਂ ਫਰੀਦਕੋਟ ਦੇ ਦੋ ਸ਼ੂਟਰ ਭੁਪਿੰਦਰ ਗੋਲਡੀ ਤੇ ਸ਼ੂਟਰ ਮਨਪ੍ਰੀਤ ਉਰਫ ਮਨੀ ਨੂੰ ਵੀ ਇਸ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਪੁਲਿਸ ਨੇ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਸਣੇ ਕੁੱਲ੍ਹ ਚਾਰ ਆਰੋਪੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ।ਇਸ ‘ਚ ਗੋਲਡੀ ਬਰਾੜ ਤੋਂ ਇਲਾਵਾ ਫਰੀਦਕੋਟ ਦੇ ਮਨਪ੍ਰੀਤ ਮਨੀ, ਸ਼ਹੀਦ ਬਲਵਿੰਦਰ ਸਿੰਘ ਨਗਰ ਨਿਵਾਸੀ ਭੁਪਿੰਦਰ ਸਿੰਘ ਗੋਲਡੀ, ਮੋਗਾ ਦੇ ਪਿੰਡ ਮੁਨਾਵਾ ਨਿਵਾਸੀ ਹਰਜਿੰਦਰ ਸਿੰਘ ਉਰਫ ਰਾਜੂ ਦੇ ਨਾਮ ਸ਼ਾਮਲ ਹਨ।ਇਸ ਤੋਂ ਬਾਅਦ ਕੋਟਕਪੁਰਾ ਪੁਲਿਸ ਵੱਲੋਂ ਤਿੰਨ ਹੋਰ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਜਿਨ੍ਹਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਉਹ ਸਾਰੇ ਹਰਿਆਣਾ ਦੇ ਰਹਿਣ ਵਾਲੇ ਹਨ।

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...