“ਹੋਲਾ-ਮਹੱਲਾ” ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਨਤਮਸਤਕ ਹੋਏ। ਇਸ ਮੌਕੇ ਉਹਨਾਂ ਵਲੋਂ ਗੁਰੂ ਚਰਨਾਂ ‘ਚ ਮੱਥਾ ਟੇਕਿਆ ਗਿਆ ਅਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਵੀ ਕੀਤੀ ਗਈ। ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ ਗਿਆ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਕਰੀਬ 21 ਦਿਨ ਪਹਿਲਾਂ ਮੰਤਰੀਆਂ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਾਰੇ ਕੰਮਕਾਜ ਸਮੇਂ ‘ਤੇ ਪੂਰਾ ਕਰਨ ਦੇ ਆਦੇਸ਼ ਦਿੱਤੇ ਸਨ।