ਦਿਲ ਦਹਿਲਾਉਣ ਵਾਲੀ ਖਬਰ ਤਰਨਤਾਰਨ ਤੋਂ ਹੈ । ਜਿੱਥੇ ਕੁਝ ਅਣਪਛਾਤੇ ਹਮਲਾਵਾਰ ਨੇ ਡਿਊਟੀ ਤੋਂ ਪਰਤ ਰਹੇ ਗ੍ਰੰਥੀ ਸੁਖਚੈਨ ਸਿੰਘ ‘ਤੇ ਧਾਵਾ ਬੋਲ ਦਿੱਤਾ। ਹਮਲਾਵਰ ਗ੍ਰੰਥੀ ਦੀ ਲੱਤ ਵੱਢ ਕੇ ਨਾਲ ਹੀ ਲੈ ਗਏ। ਖਡੂਰ ਸਾਹਿਬ ਦੇ ਰਹਿਣ ਵਾਲੇ ਗ੍ਰੰਥੀਂ ਸੁਖਚੈਨ ਸਿੰਘ ਪਿੰਡ ਬਾਣੀਆਂ ਤੋਂ ਵਾਪਸ ਪਰਤ ਰਹੇ ਸੀ। ਇਸ ਦੌਰਾਨ ਗ੍ਰੰਥੀ ਸਿੰਘ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢੀਆਂ ਗਈਆਂ ਨੇ। ਫਿਲਹਾਲ ਜਖਮੀ ਗ੍ਰੰਥੀ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਸੁਖਚੈਨ ਸਿੰਘ ਪਿੰਡ ਬਾਣੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਕੇ ਰਾਤ 8 ਵਜੇ ਦੇ ਕਰੀਬ ਜਦੋਂ ਉਹ ਘਰ ਵਾਪਿਸ ਆ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ ਗਿਆ, ਹਮਲਾਵਰ ਉਨ੍ਹਾਂ ਦੀ ਲੱਤ ਵੱਢ ਕੇ ਨਾਲ਼ ਲੈ ਗਏ ਅਤੇ ਹਮਲੇ ਦੌਰਾਨ ਉਨ੍ਹਾਂ ਦੇ ਇਕ ਹੱਥ ਦੀਆਂ ਉਂਗਲਾਂ ਵੀ ਵੱਢੀਆਂ ਗਈਆਂ। ਸੁਖਚੈਨ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰਿਕ ਮੈਂਬਰਾ ਵੱਲੋਂ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ। ਇਸ ਸਬੰਧੀ ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕੇ ਉਨ੍ਹਾਂ ਵੱਲੋਂ ਮੌਕਾ ਦੇਖਿਆ ਗਿਆ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ।
ਇਸ ਘਟਨਾ ਨੇ ਇਕ ਵਾਰ ਫਿਰ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ‘ਤੇ ਸਵਾਲ ਖੜ੍ਹੇ ਕੀਤੇ ਨੇ । ਮਾਮਲਾ ਆਪਸੀ ਰੰਜਿਸ਼ ਦਾ ਹੈ ਜਾਂ ਲੁੱਟ ਖੋਹ ਦੇ ਇਰਾਦੇ ਨਾਲ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।