ਤਿਹਾੜ ਜੇਲ੍ਹ ’ਚ ਗੈਂਗਵਾਰ, ਲਾਰੈਂਸ ਬਿਸ਼ਨੋਈ ਗੈਂਗ ਨੂੰ ਝਟਕਾ, ਗੈਂਗਸਟਰ ਦੀ ਹੋਈ ਮੌਤ

ਦਿੱਲੀ ਦੀ ਮਸ਼ਹੂਰ ਤਿਹਾੜ ਜੇਲ੍ਹ ਸੁਰਖੀਆਂ ‘ਚ ਆ ਗਈ ਹੈ। ਦਸ ਦਈਏ ਕਿ ਤਿਹਾੜ ਜੇਲ੍ਹ ਵਿਚ ਗੈਂਗਵਾਰ ਹੋਣ ਦੀ ਸੂਚਨਾ ਪ੍ਰਾਪਤ ਹੋਈ ਜਿਸ ਵਿਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਗੈਂਗਸਟਰ ਪ੍ਰਿੰਸ ਤੇਵਤੀਆ ਦਾ ਕਤਲ ਕਰ ਦਿੱਤਾ ਗਿਆ। ਹਾਸਲ ੲਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਤਿਹਾੜ ਦੀ ਜੇਲ੍ਹ ਨੰਬਰ 3 ਵਿੱਚ ਗੈਂਗਵਾਰ ਹੋਈ, ਜਿਸ ਵਿਚ 4 ਕੈਦੀ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਦੀਨ ਦਿਆਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਪ੍ਰਿੰਸ ਤੇਵਤੀਆ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜੇਲ੍ਹ ਪ੍ਰਸ਼ਾਸਨ ਦੇ ਸੂਤਰਾਂ ਮੁਤਾਬਕ ਰੋਹਿਤ ਚੌਧਰੀ ਗੈਂਗ ਦੇ ਮੈਂਬਰਾਂ ‘ਚ ਲੜਾਈ ਹੋਈ, ਇਸ ਦੌਰਾਨ ਗੈਂਗਸਟਰ ਪ੍ਰਿੰਸ ਤੇਵਤੀਆ ਦਾ ਕਤਲ ਕਰ ਦਿੱਤਾ ਗਿਆ। ਮਾਮਲੇ ਦੀ ਜਾਂਚ ਜਾਰੀ ਹੈ।

ਪ੍ਰਿੰਸ ਤੇਵਤੀਆ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ 16 ਕੇਸ ਦਰਜ ਕੀਤੇ ਸਨ। 2010 ਤੋਂ ਉਹ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਰਿਹਾ ਹੈ। ਪ੍ਰਿੰਸ ਤੇਵਤੀਆ ਅਪਰਾਧ ਦੀ ਦੁਨੀਆ ‘ਚ ਆਪਣੀ ਖਾਸ ਜਗ੍ਹਾ ਬਣਾਉਣਾ ਚਾਹੁੰਦਾ ਸੀ, ਜਿਸ ਦੇ ਲਈ ਉਸ ਨੇ ਲਾਰੈਂਸ ਬਿਸ਼ਨੋਈ ਵਰਗੇ ਵੱਡੇ ਗੈਂਗਸਟਰ ਨਾਲ ਹੱਥ ਮਿਲਾਇਆ ਹੋਇਆ ਸੀ। ਦੋਵਾਂ ਦੀ ਮੁਲਾਕਾਤ ਜੇਲ੍ਹ ਵਿੱਚ ਹੀ ਹੋਈ ਸੀ।

ਮ੍ਰਿਤਕ ਗੈਂਗਸਟਰ ਪ੍ਰਿੰਸ ਖ਼ਿਲਾਫ਼ 18 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਸਨ। ਸੂਤਰਾਂ ਅਨੁਸਾਰ ਜੇਲ੍ਹ ਨੰਬਰ 3 ਵਿੱਚ 2 ਗੁੱਟਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ 4 ਗੈਂਗਸਟਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਪ੍ਰਿੰਸ ਤਿਵਾਤੀਆ ‘ਤੇ ਤੇਜ਼ਧਾਰ ਹਥਿਆਰਾਂ ਨਾਲ 7 ਤੋਂ 8 ਵਾਰ ਹਮਲਾ ਕੀਤਾ ਗਿਆ। ਸੂਚਨਾ ਤੋਂ ਬਾਅਦ ਤਿਹਾੜ ਪ੍ਰਸ਼ਾਸਨ ਨੇ ਤੁਰੰਤ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਪ੍ਰਿੰਸ ਤੇਵਤੀਆ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀਆਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਸ ਮੁਤਾਬਕ ਸ਼ੁੱਕਰਵਾਰ ਸ਼ਾਮ ਕਰੀਬ 5:10 ਵਜੇ ਪੁਲਸ ਨੂੰ ਜੇਲ੍ਹ ਨੰਬਰ 3 ‘ਚ ਗੈਂਗਸਟਰਾਂ ਵਿਚਾਲੇ ਗੈਂਗ ਵਾਰ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਜ਼ਖਮੀ ਗੈਂਗਸਟਰ ਤੋਂ ਪੁੱਛਗਿੱਛ ਕੀਤੀ। ਫਿਲਹਾਲ ਹਰੀ ਨਗਰ ਥਾਣਾ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...