ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਵਾਉਣ ਲਈ ਅੰਮ੍ਰਿਤਪਾਲ ਸਿੰਘ, ਵੱਡੀ ਗਿਣਤੀ ‘ਚ ਆਪਣੇ ਸਮਰਥਕਾਂ ਨਾਲ ਅਜਨਾਲਾ ਥਾਣੇ ਬਾਹਰ ਪਹੁੰਚੇ ਸੀ। ਇਸ ਦੌਰਾਨ ਉਹਨਾਂ ਨੇ ਪੁਲਿਸ ਨੂੰ ਚੇਤਾਵਨੀ ਦਿੰਦੇ ਕਿਹਾ ਸੀ ਕਿ ਜੇਕਰ ਪੁਲਿਸ ਨੇ ਉਹਨਾਂ ਦਾ ਸਾਥੀ ਨਾ ਛੱਡਿਆ ਤਾਂ ਇਥੇ ਦੀਵਾਨ ਲਗਾਕੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਜਿਸ ਤੋਂ ਬਾਅਦ ਜਥੇਬੰਦੀ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਥਾਣੇ ਅੰਦਰ ਲੈਕੇ ਜਾਣ ਦੇ ਵੀ ਇਲਜ਼ਾਮ ਲੱਗੇ ਹਨ।
ਜਿਸ ਦੀ ਹਰ ਪਾਸੇ ਨਿੰਦਿਆ ਵੀ ਹੋ ਰਹੀ ਹੈ। ਹੁਣ ਇਸ ਮੁੱਦੇ ‘ਤੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਪੀ ਤੋੜਦਿਆਂ ਇਕ ਟਵੀਟ ਜਾਰੀ ਕੀਤਾ ਹੈ। ਉਹਨਾਂ ਟਵੀਟ ਕਰਦਿਆਂ ਲਿਖਿਆ “ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ”।