ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਆਉਣ ਵਾਲੀ ਕਾਰਵਾਈ ਰਾਜ ਚੋਣ ਕਮਿਸ਼ਨ ਨੇ ਪੂਰੀ ਕਰਨੀ ਹੈ।
Leave feedback about this