ਫਿਰੋਜ਼ਪੁਰ: ਪੰਜਾਬ ‘ਚੋਂ ਨਸ਼ੇ ਨੂੰ ਖ਼ਤਮ ਜਿੱਥੇ ਹਰ ਸਰਕਾਰ ਫੇਲ੍ਹ ਹੋ ਰਹੀ ਹੈ ਉਥੇ ਹੀ ਹੁਣ ਆਮ ਲੋਕਾਂ ਦੇ ਵਲੋਂ ਵੱਡਾ ਐਕਸ਼ਨ ਲੈਂਦੇ ਹੋਏ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਨਸੂਰ ਦੇਵਾ ਦੀ ਪੰਚਾਇਤ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਇਸ ਪਿੰਡ ਦੀਆਂ ਦੁਕਾਨਾਂ ’ਤੇ 1 ਜਨਵਰੀ 2023 ਤੋਂ ਤੰਬਾਕੂ, ਬੀੜੀ, ਸਿਗਰਟ, ਜਰਦਾ ਬਿਲਕੁਲ ਵੀ ਨਹੀਂ ਵਿਕੇਗਾ ਅਤੇ ਨਾ ਹੀ ਕੋਈ ਸ਼ਰਾਬ ਦਾ ਠੇਕਾ ਹੋਵੇਗਾ। ਗ੍ਰਾਮ ਪੰਚਾਇਤ ਦੀ ਸਰਪੰਚ ਸ਼ਰਨਜੀਤ ਕੌਰ, ਨੰਬਰਦਾਰ ਸੁਖਜਿੰਦਰ ਸਿੰਘ, ਗੁਰਦੁਆਰਾ ਕਲਗੀਧਰ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਅਤੇ ਹੋਰਨਾਂ ਵੱਲੋਂ ਦਸਤਖਤ ਕੀਤੇ ਗਏ। ਇਸ ਫ਼ੈਸਲੇ ਵਿਚ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਦੁਕਾਨਦਾਰ ਇਸ ਫ਼ੈਸਲੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੁਕਾਨਦਾਰ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ ਅਤੇ ਇਕ ਮਹੀਨੇ ਤੱਕ ਉਸਨੂੰ ਦੁਕਾਨ ਖੋਲ੍ਹਣ ਨਹੀਂ ਦਿੱਤੀ ਜਾਵੇਗੀ। ਲਿਖਤੀ ਰੂਪ ਵਿਚ ਪਾਸ ਕੀਤੇ ਮਤੇ ਵਿਚ ਕਿਹਾ ਗਿਆ ਹੈ ਕਿ ਪਿੰਡ ਦੀ ਸਾਂਝੀ ਥਾਂ, ਬੱਸ ਸਟੈਂਡ, ਸਕੂਲ ਦੀ ਜਗ੍ਹਾ ਵਿਚ ਸ਼ਰਾਬ, ਸਿਗਰਟ, ਸ਼ਰਾਬ ਪੀਣ ਵਾਲੇ, ਚਿੱਟਾ ਅਤੇ ਸਮੈਕ ਆਦਿ ਦਾ ਸੇਵਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਿੰਡ ਦੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਇਸ ਚੰਗੇ ਫੈਸਲੇ ਨੂੰ ਮੰਨਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਅਸੀਂ ਸਾਰੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਚਾਹੁੰਦੇ ਹਾਂ ਤਾਂ ਇਸ ਫ਼ੈਸਲੇ ਦੀ ਪੂਰੀ ਤਨਦੇਹੀ ਨਾਲ ਪਾਲਣਾ ਕੀਤੀ ਜਾਵੇ।
ਪਿੰਡ ਨੇ ਫੈਸਲਾ ਲਿਆ ਹੈ ਕਿ ਉਨ੍ਹਾਂ ਦੇ ਪਿੰਡ ਵਿਚ ਬੀੜੀ, ਸਿਗਰਟ, ਤੰਬਾਕੂ ਨਹੀਂ ਵੇਚੇਗਾ। ਇਸ ਤੋਂ ਇਲਾਵਾ ਪਿੰਡ ਵਿਚ ਸ਼ਰਾਬ ਦਾ ਠੇਕਾ ਵੀ ਨਹੀਂ ਚੱਲਣ ਦਿੱਤਾ ਜਾਵੇਗਾ। ਇਸ ਸਬੰਧੀ ਬਕਾਇਦਾ ਮਤਾ ਪਾਸ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਮਨਸੂਰਦੇਵਾ ਨੇ ਫੈਸਲਾ ਲੈਂਦਿਆਂ ਨੋਟਿਸ ਜਾਰੀ ਕੀਤਾ ਕਿ ਪਿੰਡ ਵਿੱਚ ਕੋਈ ਵੀ ਵਿਅਕਤੀ ਬੀੜੀ, ਸਿਗਰਟ, ਤੰਬਾਕੂ ਅਤੇ ਨਸ਼ਾ ਨਹੀਂ ਵੇਚੇਗਾ। ਇਸ ਤੋਂ ਇਲਾਵਾ ਪਿੰਡ ਵਿੱਚ ਕੋਈ ਵੀ ਸ਼ਰਾਬ ਦਾ ਠੇਕਾ ਨਹੀਂ ਚੱਲੇਗਾ ਅਤੇ ਜੋ ਵੀ ਇਸ ਫੈਸਲੇ ਦੀ ਉਲੰਘਣਾ ਕਰੇਗਾ ਉਸ ਨੂੰ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ। 10,000 ਦੇ ਨਾਲ ਇੱਕ ਮਹੀਨਾ ਦੁਕਾਨ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।