ਨਾਬਾਲਗ ਬੱਚਿਆਂ ਨੂੰ ਵਾਹਨ ਦੇਣਾ ਪਊ ਮਹਿੰਗਾ, ਮਾਪਿਆਂ ਖਿਲਾਫ਼ ਪੁਲਿਸ ਦਰਜ ਕਰੇਗੀ ਕੇਸ

ਬਠਿੰਡਾ: ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਪੁਲਿਸ ਦੇ ਵਲੋਂ ਵੱਡਾ ਐਕਸ਼ਨ ਲੈਂਦੇ ਹੋਏ ਇਕ ਅਹਿਮ ਫੈਸਲਾ ਲਿਆ ਗਿਆ ਹੈ। ਹੁਣ ਨਾਬਾਲਗ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦਾ ਵਾਹਨ ਚਲਾਉਣ ਦੀ ਇਜਾਜ਼ਤ ਦੇਣ ਵਾਲੇ ਮਾਪਿਆਂ ਖਿਲਾਫ਼ ਬਠਿੰਡਾ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦਾ ਹਾਦਸਾ ਵਾਪਰਨ ਦੀ ਸੂਰਤ ਵਿਚ ਬੱਚੇ ਦੇ ਮਾਪਿਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੁਰਘਟਨਾ ਦਾ ਕਾਰਨ ਬਣੇ ਨਾਬਾਲਗ ਦੇ ਡਰਾਈਵਿੰਗ ਲਾਇਸੈਂਸ ’ਤੇ ਵੀ ਪਾਬੰਦੀ ਲਗਾਈ ਜਾਵੇਗੀ ਅਤੇ ਉਸ ਦਾ ਡਰਾਈਵਿੰਗ ਲਾਇਸੈਂਸ 25 ਸਾਲ ਦੀ ਉਮਰ ਤੋਂ ਬਾਅਦ ਹੀ ਬਣਾਇਆ ਜਾਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਵੱਡੀ ਗਿਣਤੀ ਵਿਚ ਵਾਹਨ, ਖ਼ਾਸ ਕਰ ਕੇ ਦੋ ਪਹੀਆ ਵਾਹਨਾਂ ਨੂੰ ਨਾਬਾਲਗ ਬੱਚੇ ਚਲਾ ਰਹੇ ਹਨ। ਮਾਪੇ ਵੀ ਬੱਚਿਆਂ ਦੀ ਸਿਰਦਰਦੀ ਘੱਟ ਕਰਨ ਲਈ ਵਾਹਨਾਂ ਦੀਆਂ ਚਾਬੀਆਂ ਉਨ੍ਹਾਂ ਨੂੰ ਸੌਂਪ ਦਿੰਦੇ ਹਨ।

ਇਸ ਨਾਲ ਨਾ ਸਿਰਫ਼ ਹਾਦਸਿਆਂ ਦੀ ਦਰ ਵਧਦੀ ਹੈ ਸਗੋਂ ਛੋਟੇ ਬੱਚਿਆਂ ਨੂੰ ਵੀ ਨੁਕਸਾਨ ਹੁੰਦਾ ਹੈ। ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜ਼ਿਆਦਾ ਜਾਣਕਾਰੀ ਨਾ ਹੋਣ ਕਾਰਨ ਉਹ ਵਾਹਨ ਚਲਾਉਂਦੇ ਸਮੇਂ ਕਈ ਵਾਰ ਗਲਤੀਆਂ ਕਰ ਬੈਠਦੇ ਹਨ, ਜਿਸ ਕਾਰਨ ਉਨ੍ਹਾਂ ਦੇ ਨਾਲ-ਨਾਲ ਸੜਕ ’ਤੇ ਚੱਲਣ ਵਾਲੇ ਹੋਰ ਲੋਕਾਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਹੁਣ ਬਠਿੰਡਾ ਪੁਲਸ ਵੱਲੋਂ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਟ੍ਰੈਫਿਕ ਪੁਲਸ ਦੇ ਇੰਚਾਰਜ ਅਮਰੀਕ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦਾ ਵਾਹਨ ਨਾ ਚਲਾਉਣ ਦੇਣ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਲਗਾਤਾਰ ਚੈਕਿੰਗ ਵੀ ਕੀਤੀ ਜਾਵੇਗੀ ਤਾਂ ਜੋ ਨਾਬਾਲਗ ਬੱਚਿਆਂ ਨੂੰ ਸੜਕਾਂ ’ਤੇ ਵਾਹਨ ਲੈ ਕੇ ਜਾਣ ਤੋਂ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਨਾਬਾਲਗ ਬੱਚਾ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਇਸ ਦੇ ਲਈ ਬੱਚੇ ਦੇ ਮਾਤਾ-ਪਿਤਾ ਜ਼ਿੰਮੇਵਾਰ ਹੋਣਗੇ।

ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਦੀ ਸੂਰਤ ਵਿਚ ਪੁਲਸ ਵੱਲੋਂ ਬੱਚੇ ਦੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੁਰਮਾਨਾ ਵੀ ਲਗਾਇਆ ਜਾਵੇਗਾ। ਇੰਨਾ ਹੀ ਨਹੀਂ, ਜੇਕਰ ਬੱਚੇ ਨੂੰ ਡਰਾਈਵਿੰਗ ਲਾਇਸੈਂਸ ਵੀ ਮਿਲ ਜਾਂਦਾ ਹੈ, ਤਾਂ ਉਸ ਦੇ 25 ਸਾਲ ਦੇ ਹੋਣ ਤਕ ਇਸ ’ਤੇ ਪਾਬੰਦੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫਿਕ ਪੁਲਸ ਨੂੰ ਸਹਿਯੋਗ ਦੇਣ ਤਾਂ ਜੋ ਸ਼ਹਿਰ ਵਿਚ ਹਾਦਸਿਆਂ ਦੀ ਦਰ ਨੂੰ ਘਟਾਇਆ ਜਾ ਸਕੇ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...