ਨਾ ਹੋਵੇਗੀ ਕੋਲੇ ਦੀ ਘਾਟ ਨਾ ਜਾਵੇਗੀ ਬਿਜਲੀ! ਮੁੱਖ ਮੰਤਰੀ ਮਾਨ ਨੇ ਚੁੱਕਿਆ ਵੱਡਾ ਕਦਮ

ਪੰਜਾਬ ਵਿਚ ਝਾਰਖੰਡ ਦੇ ਪਛਵਾੜਾ ਤੋਂ ਕੋਲੇ ਦੀ ਪਹਿਲੀ ਰੇਲਵੇ ਰੈਕ ਰੂਪਨਗਰ ਵਿਚ ਪਹੁੰਚ ਚੁੱਕੀ ਹੈ ਅਤੇ ਰੂਪਨਗਰ ਦੇ ਥਰਮਲ ਪਲਾਂਟ ਵਿਚ ਪਹੁੰਚੀ ਕੋਲਾ ਗੱਡੀ ਦਾ ਸੁਆਗਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ਵਿਚ 30 ਸਾਲ ਤੱਕ ਕੋਲੇ ਦੀ ਕੋਈ ਘਾਟ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤੋਂ ਪੰਜਾਬ ਨੂੰ ਇਕ ਸਾਲ ਵਿਚ ਕਰੀਬ 1500 ਕਰੋੜ ਰੁਪਏ ਦਾ ਫਾਇਦਾ ਹੋਵੇਗਾ ਅਤੇ ਹੁਣ 30 ਸਾਲ ਤੱਕ ਕੋਲੇ ਦੀ ਕੋਈ ਕਮੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੋਲੇ ਕਰਕੇ ਪੰਜਾਬ ਵਿਚ ਕੋਈ ਯੂਨਿਟ ਬੰਦ ਨਹੀਂ ਕੀਤਾ ਜਾਵੇਗਾ। ਹੁਣ ਹੋ ਸਕਦਾ ਹੈ ਕਿ ਸਰਕਾਰ ਵਲੋਂ ਲਏ ਇਸ ਕਦਮ ਨਾਲ ਪੰਜਾਬ ਵਿਚ ਬਿਜਲੀ ਦੀ ਕਮੀ ਨਹੀਂ ਹੋਵੇਗੀ।

ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੈਪਟਨ-ਬਾਦਲਾਂ ਵਲੋਂ ਜੋ ਮਹਿੰਗੀ ਬਿਜਲੀ ਦੇ ਵੱਡੇ-ਵੱਡੇ ਕੰਟਰੈਕਟ ਕੀਤੇ ਗਏ ਸੀ ਉਸ ਨੂੰ ਅਸੀਂ ਰਿਵੀਊ ਕਰ ਰਹੇ ਹਾਂ ਅਤੇ ਇਸ ਮੁੱਦੇ ’ਤੇ ਅਸੀਂ ਲੀਗਲ ਲੜਾਈ ਵੀ ਲੜਾਂਗੇ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਮਿਲੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ 2015 ਤੋਂ ਲੈ ਕੇ 2018 ਤੱਕ ਇਹ ਗੱਡੀ ਇਸ ਕਰਕੇ ਬੰਦ ਰਹੀ ਕਿਉਂਕਿ ਕੋਈ ਟੈਂਡਰ ਨਹੀਂ ਭਰੇ ਗਏ ਸਨ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪੀ. ਐੱਸ. ਪੀ. ਸੀ. ਐੱਲ. ਨੂੰ ਇਕ ਸਾਲ ਵਿਚ 600 ਕਰੋੜ ਦਾ ਫਾਇਦਾ ਹੋਵੇਗਾ। ਬਿਜਲੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ। ਇਥੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਝਾਰਖੰਡ ਦੇ ਪਛਵਾੜਾ ਵਿਚ ਪੰਜਾਬ ਦੀ ਕੋਲ ਖਾਣ ਸ਼ੁਰੂ ਕੀਤੀ ਗਈ ਸੀ।

ਇਹ ਗੱਡੀ ਤਕਰੀਬਨ 8 ਸਾਲਾਂ ਦੀ ਉਡੀਕ ਤੋਂ ਬਾਅਦ ਅੱਜ ਝਾਰਖੰਡ ਦੇ ਪਛਵਾੜਆ ਕੋਲ ਮਾਈਨ ਤੋਂ ਪੰਜਾਬ ਪਹੁੰਚ ਰਹੀ ਹੈ। 8 ਸਾਲਾ ਦੇ ਵਕਫ਼ੇ ਮਗਰੋਂ ਪੰਜਾਬ ਨੂੰ ਪਛਵਾੜਾ ਕੋਲੇ ਦੀ ਖਾਣ ਦਾ ਪਹਿਲਾ ਰੇਲਵੇ ਟਰੈਕ ਮਿਲਣ ਜਾ ਰਿਹਾ ਹੈ, ਜੋ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਲਾਟ ਕੀਤਾ ਗਿਆ ਸੀ। ਇਹ ਸੂਬੇ ਨੂੰ ਲਗਭਗ ਹਰ ਸਾਲ 1000 ਕਰੋੜ ਰੁਪਏ ਦੀ ਬਚਤ ਕਰਨ ਅਤੇ ਕੋਲ ਇੰਡੀਆ ਲਿਮਟਿਡ ਤੋਂ ਕੋਲੇ ਦੀ ਸੀਮਤ ਸਪਲਾਈ ‘ਤੇ ਨਿਰਭਤਾ ਨੂੰ ਖ਼ਤਮ ਕਰਨ ਵਿਚ ਮਦਦ ਕਰੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...