December 7, 2023
Sports

ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ

ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਐਤਵਾਰ ਦੇਰ ਰਾਤ ਇਤਿਹਾਸ ਰਚ ਦਿੱਤਾ। ਟੂਰਨਾਮੈਂਟ ਦੇ ਫਾਈਨਲ ਵਿੱਚ ਉਹਨਾਂ ਨੇ 88.17 ਮੀਟਰ ਦੀ ਆਪਣੀ ਸਰਵੋਤਮ ਕੋਸ਼ਿਸ਼ ਨਾਲ ਸੋਨ ਤਮਗਾ ਜਿੱਤਿਆ। ਇਹ ਚੈਂਪੀਅਨਸ਼ਿਪ 19 ਤੋਂ 27 ਅਗਸਤ ਤੱਕ ਬੁਡਾਪੇਸਟ, ਹੰਗਰੀ ਵਿੱਚ ਖੇਡੀ ਗਈ। 25 ਸਾਲਾ ਨੀਰਜ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਐਥਲੀਟ ਬਣ ਗਏ ਹਨ। ਉਹਨਾਂ ਨੇ ਪਿਛਲੇ ਸਾਲ ਯੂਜੀਨ ਵਿੱਚ ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ, ਜਿਸ ਨੂੰ ਉਸ ਨੇ ਇਸ ਵਾਰ ਸੋਨੇ ਵਿੱਚ ਬਦਲ ਦਿੱਤਾ।

ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਚਾਂਦੀ ਦਾ ਤਗਮਾ ਜਿੱਤਿਆ। ਉਹਨਾਂ ਨੇ 87.82 ਮੀਟਰ ਦੀ ਸਭ ਤੋਂ ਵਧੀਆ ਕੋਸ਼ਿਸ਼ ਕੀਤੀ। ਇਹ ਚੈਂਪੀਅਨਸ਼ਿਪ 1983 ਤੋਂ ਕਰਵਾਈ ਜਾ ਰਹੀ ਹੈ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤ ਦਾ ਇਹ ਕੁੱਲ ਤੀਜਾ ਤਮਗਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਰਜ ਨੂੰ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ ਹੈ। ਉਹਨਾਂ ਕਿਹਾ, ‘ਪ੍ਰਤਿਭਾਸ਼ਾਲੀ ਨੀਰਜ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਉਹਨਾਂ ਦਾ ਸਮਰਪਣ, ਸ਼ੁੱਧਤਾ ਅਤੇ ਜਨੂੰਨ ਉਹਨਾਂ ਨੂੰ ਨਾ ਸਿਰਫ਼ ਅਥਲੈਟਿਕਸ ਵਿੱਚ ਇੱਕ ਚੈਂਪੀਅਨ ਬਣਾਉਂਦਾ ਹੈ, ਸਗੋਂ ਸਮੁੱਚੇ ਖੇਡ ਜਗਤ ਵਿੱਚ ਉੱਤਮਤਾ ਦਾ ਪ੍ਰਤੀਕ ਵੀ ਬਣਾਉਂਦਾ ਹੈ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X