ਪਟਵਾਰੀਆਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਫ਼ੈਸਲਾ

ਪਟਵਾਰੀਆਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਫ਼ੈਸਲੇ ਲਏ ਹਨ। ਜਾਣਕਾਰੀ ਦਿੰਦੇ ਹੋਏ ਸੀ.ਐਮ. ਮਾਨ ਨੇ ਕਿਹਾ ਕਿ ਹੁਣ ਪਟਵਾਰੀਆਂ ਦੀ ਹਾਜ਼ਰੀ ਬਾਇਓਮੈਟ੍ਰਿਕ ਤਰੀਕੇ ਨਾਲ ਲੱਗੇਗੀ। ਇਸ ਤੋਂ ਇਲਾਵਾ ਉਹਨਾਂ ਐਲਾਨ ਕੀਤਾ ਅੰਡਰ ਟ੍ਰੇਨਿੰਗ ‘ਤੇ ਚੱਲ ਰਹੇ 741 ਪਟਵਾਰੀਆਂ ਨੂੰ ਫੀਲਡ ‘ਚ ਲਿਆਂਦਾ ਜਾ ਰਿਹਾ ਹੈ। ਨਾਲ ਹੀ ਮੁੱਖ ਮੰਤਰੀ ਨੇ ਦੱਸਿਆ ਕਿ ਟੈਸਟ ਪਾਸ ਕਰ ਚੁੱਕੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਅਤੇ ਪਟਵਾਰੀ ਵਿਭਾਗ ‘ਚ 586 ਨਵੀਆਂ ਪੋਸਟਾਂ ਕੱਢੀਆਂ ਗਈਆਂ ਹਨ। ਸੀ.ਐਮ. ਨੇ ਕਿਹਾ ਕਿ ਪੰਜਾਬ ਵਿਚ ਕੁੱਲ 2037 ਸਰਕਲ ਬਣਦੇ ਹਨ, ਜਿਨ੍ਹਾਂ ਵਿਚ 1623 ਪਹਿਲਾਂ ਹੀ ਹਨ। ਪੰਜਾਬ ਵਿਚ ਪਟਵਾਰੀਆਂ ਦਾ ਪੂਰਾ ਸਰਕਲ ਮੁਕੰਮਲ ਹੋਵੇਗਾ ਅਤੇ ਲੋਕਾਂ ਨੂੰ ਪੂਰੀ ਸਹੂਲਤ ਦਿੱਤੀ ਜਾਵੇਗੀ।

ਦਸ ਦਈਏ ਕਿ ਪਟਵਾਰੀ ਅਤੇ ਮੁੱਖ ਮੰਤਰੀ ਪਹਿਲਾਂ ਹੀ ਆਹਮੋ-ਸਾਹਮਣੇ ਚੱਲ ਰਹੇ ਹਨ। ਬੀਤੇ ਦਿਨੀਂ ਹੱਕੀ ਮੰਗਾਂ ਨੂੰ ਲੈਕੇ ਪਟਵਾਰੀਆਂ ਸਣੇ ਹੋਰ ਮੁਲਾਜ਼ਮਾਂ ਨੇ ਕਲਮ ਛੋੜ੍ਹ ਹੜਤਾਲ ਕਰਨ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਚੇਤਾਵਨੀ ਜਾਰੀ ਕਰ ਦਿੱਤੀ ਸੀ ਕਿ ਹੜਤਾਲ ਕਰੋ ਪਰ ਬਾਅਦ ਵਿਚ ਕਲਮ ਤੁਹਾਡੇ ਹੱਥ ਵਿਚ ਦੇਣੀ ਹੈ ਜਾਂ ਨਹੀਂ ਇਸ ਦਾ ਫੈਸਲਾ ਸਰਕਾਰ ਕਰੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਹੜ੍ਹਾਂ ਦਾ ਹਵਾਲਾ ਦਿੰਦੇ ਹੋਏ ਸਰਕਾਰੀ ਮੁਲਾਜ਼ਮਾਂ ‘ਤੇ ESMA ਲਾਗੂ ਕਰ ਦਿੱਤਾ ਸੀ ਜਿਸ ਤਹਿਤ ਮੁਲਾਜ਼ਮ 31 ਅਕਤੂਬਰ ਤੱਕ ਹੜਤਾਲ ‘ਤੇ ਨਹੀਂ ਜਾ ਸਕਦੇ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...