ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ‘ਚ ਬੇਅਦਬੀ ਦੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੇ ਸਰੋਵਰ ਨੇੜੇ ਇੱਕ ਔਰਤ ‘ਤੇ ਸ਼ਰਾਬ ਪੀਣ ਦੇ ਦੋਸ਼ ਲੱਗੇ ਜਿਸ ਕਾਰਨ ਉਸਦਾ ਗੁਰਦੁਆਰਾ ਸਾਹਿਬ ਦੇ ਮੈਨੇਜਰ ਆਫਿਸ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਾਲਾਂਕਿ, ਪੁਲਿਸ ਨੇ ਦੋਸ਼ੀ ਗ੍ਰਿਫ਼ਤਾਰ ਵੀ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦਿੱਤੀ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰੀ। ਮ੍ਰਿਤਕਾ ਦੀ ਪਛਾਣ ਪਰਮਿੰਦਰ ਕੌਰ ਵਜੋਂ ਹੋਈ ਹੈ।
ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ, “ਪਰਮਿੰਦਰ ਕੌਰ ਗੁਰਦੁਆਰਾ ਦੁਖਨਿਵਾਰਨ ਸਾਹਿਬ ਦੇ ਸਰੋਵਰ ਨੇੜੇ ਸ਼ਰਾਬ ਪੀ ਰਹੀ ਸੀ। ਇਹ ਦੇਖ ਕੇ ਸੰਗਤਾਂ ਇਕੱਠੀਆਂ ਹੋ ਗਈਆਂ ਅਤੇ ਉਸ ਨੂੰ ਮੈਨੇਜਰ ਦੇ ਦਫ਼ਤਰ ਲੈ ਗਈਆਂ। ਮੌਕੇ ‘ਤੇ ਮੌਜੂਦ ਨਿਰਮਲਜੀਤ ਸਿੰਘ ਸੈਣੀ ਨੇ ਗੁੱਸੇ ਵਿੱਚ ਆ ਕੇ ਉਸ ‘ਤੇ ਪੰਜ ਗੋਲੀਆਂ ਚਲਾ ਦਿੱਤੀਆਂ।” ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ ਇਕ ਸਾਗਰ ਨਾਂ ਦਾ ਵਿਅਕਤੀ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ। ਦੂਜੇ ਪਾਸੇ ਪਰਮਿੰਦਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਦੂਜੇ ਪਾਸੇ ਪਰਮਿੰਦਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੂਜੇ ਪਾਸੇ ਉਕਤ ਮੁਲਜ਼ਮ ਨਿਰਮਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਉਹ ਪੇਸ਼ੇ ਤੋਂ ਪ੍ਰਾਪਰਟੀ ਡੀਲਰ ਹੈ। ਕਥਿਤ ਤੌਰ ‘ਤੇ ਨਿਰਮਲਜੀਤ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।