ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੋਕਾਂ ਵਲੋਂ ਬਹੁਤ ਉਤਸ਼ਾਹ ਦੇ ਨਾਲ ਨਵਾਂ ਸਾਲ ਮਨਾਉਣ ਦੀਆਂ ਤਿਆਰੀਆਂ ਕੀਤੀ ਜਾ ਰਹੀਆਂ ਹਨ। ਜ਼ਿਆਦਾਤਰ ਲੋਕ ਪਹਾੜੀ ਇਲਾਕਿਆਂ ਵਿਚ ਜਾ ਕੇ ਨਵਾਂ ਸਾਲ ਮਨਾਉਦੇ ਹਨ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਹਿਮਾਚਲ ਪ੍ਰਦੇਸ਼ ਦੇ ਸੁਖਵਿੰਦਰ ਸਿੰਘ ਸੁੱਖੂ ਮੁੱਖ ਮੰਤਰੀ ਨੇ ਇਕ ਅਹਿਮ ਫੈਸਲਾ ਲਿਆ ਹੈ। ਹਿਮਾਚਲ ਪ੍ਰਦੇਸ਼ ’ਚ ਨਵੇਂ ਸਾਲ ਮੌਕੇ ਸੈਲਾਨੀਆਂ ਦੀ ਆਮਦ ਨੂੰ ਦੇਖਦੇ ਹੋਏ ਸੂਬੇ ’ਚ ਸਾਰੇ ਰੈਸਟੋਰੈਂਟ, ਢਾਬੇ, ਚਾਹ ਦੀਆਂ ਦੁਕਾਨਾਂ ਅਤੇ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ਨੂੰ 2 ਜਨਵਰੀ ਤੱਕ 24 ਘੰਟੇ ਖੁੱਲ੍ਹੇ ਰੱਖਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਿਮਲਾ, ਮਨਾਲੀ ਅਤੇ ਕਸੌਲੀ ਦੇ ਵਿਧਾਇਕਾਂ ਦੀ ਬੇਨਤੀ ਅਤੇ ਸੁਝਾਅ ’ਤੇ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਸੂਬੇ ’ਚ ਆਉਣ ਵਾਲੇ ਸੈਲਾਨੀਆਂ ਦੀਆਂ ਸਹੂਲਤਾਂ ਨੂੰ ਧਿਆਨ ’ਚ ਰੱਖਦਿਆਂ ਲਿਆ ਗਿਆ ਹੈ।
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਦਾ ਆਨੰਦ ਮਾਣਨ ਅਤੇ ਨਵਾਂ ਸਾਲ ਮਨਾਉਣ ਲਈ ਸੈਲਾਨੀਆਂ ਇੱਥੇ ਆਉਂਦੇ ਹਨ। ਹਿਮਾਚਲ ਪ੍ਰਦੇਸ਼ ‘ਚ ਕੁੱਲੂ-ਮਨਾਲੀ, ਰੋਹਤਾਂਗ, ਲਾਹੌਲ-ਸਪੀਤੀ ਜਿਹੇ ਟੂਰਿਜ਼ਟ ਸਪਾਰਟ ‘ਤੇ ਸੈਲਾਨੀਆਂ ਆਉਂਦੇ ਹਨ ਅਤੇ ਬਰਫ਼ਬਾਰੀ ਦਾ ਆਨੰਦ ਮਾਣਦੇ ਹਨ। ਕ੍ਰਿਸਮਸ ਤੋਂ ਪਹਿਲਾਂ ਹਿਮਾਚਲ ‘ਚ ਸੈਲਾਨੀਆਂ ਦਾ ਸੈਲਾਬ ਉਮੜਿਆ। ਵੱਡੀ ਗਿਣਤੀ ਵਿਚ ਲੋਕ ਬਰਫ਼ਬਾਰੀ ਦੌਰਾਨ ਕ੍ਰਿਸਮਸ ਮਨਾਉਂਦੇ ਨਜ਼ਰ ਆਏ।