ਪ੍ਰਨੀਤ ਕੌਰ ਨੇ ਦਿੱਤਾ ‘ਕਾਰਨ ਦੱਸੋ ਨੋਟਿਸ’ ਦਾ ਜਵਾਬ, ਖੜ੍ਹੇ ਕੀਤੇ ਸਵਾਲ

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ’ਚੋਂ ਕੱਢੇ ਜਾਣ ਤੋਂ ਬਾਅਦ ਉਹਨਾਂ ਨੂੰ ਪਾਰਟੀ ’ਚੋਂ ਨਾ ਕੱਢੇ ਜਾਣ ਨੂੰ ਲੈਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਦਾ ਜਵਾਬ ਹੁਣ ਪ੍ਰਨੀਤ ਕੌਰ ਨੇ ਦੇ ਦਿੱਤਾ ਹੈ। ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਪੱਤਰ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ ਮੇਰੇ ਵਿਰੁੱਧ ਤੁਸੀਂ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ ਉਹ ਕਰ ਸਕਦੇ ਹੋ।”

ਉਹਨਾਂ ਕਿਹਾ ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਜਿਸ ਵਿਅਕਤੀ ਨੇ ਸੋਨੀਆ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿੱਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ ਅਤੇ 2019 ਤੱਕ 20 ਸਾਲ ਪਾਰਟੀ ਤੋਂ ਬਾਹਰ ਰਿਹਾ, ਉਹ ਹੁਣ ਇੱਕ ਕਥਿਤ ਅਨੁਸ਼ਾਸਨਹੀਣਤਾ ਦੇ ਮਾਮਲੇ ਵਿੱਚ ਮੇਰੇ ਤੋਂ ਪੁੱਛਗਿੱਛ ਕਰ ਰਿਹਾ ਹੈ।

ਕਾਂਗਰਸ ਤੋਂ ਕੱਢੀ ਗਈ ਸੰਸਦ ਮੈਂਬਰ ਨੇ ਕਿਹਾ ਕਿ ਜਿਹੜੇ ਪੰਜਾਬ ਦੇ ਕਾਂਗਰਸੀ ਨੇਤਾਵਾਂ ਨੇ ਮੇਰੇ ‘ਤੇ ਦੋਸ਼ ਲਗਾਏ ਹਨ, ਇਹ ਉਹੀ ਲੋਕ ਹਨ, ਜਿਨ੍ਹਾਂ ਖਿਲਾਫ ਕਈ ਮੁੱਦਿਆਂ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਜੇਕਰ ਤੁਸੀਂ ਮੇਰੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੰਪਰਕ ਕਰੋ, ਤਾਂ ਉਹ ਤੁਹਾਨੂੰ ਸਾਰੀ ਜਾਣਕਾਰੀ ਦੇਣਗੇ। ਉਨ੍ਹਾਂ ਨੇ ਉਸ ਸਮੇਂ ਇਨ੍ਹਾਂ ਆਗੂਆਂ ਦਾ ਬਚਾਅ ਕੀਤਾ ਕਿਉਂਕਿ ਉਹ ਉਨ੍ਹਾਂ ਦੀ ਆਪਣੀ ਪਾਰਟੀ ਨਾਲ ਸਬੰਧਤ ਸਨ। ਹਾਲਾਂਕਿ ਮੈਨੂੰ ਨਹੀਂ ਲੱਗਦਾ ਕਿ ਤੁਸੀਂ ਅਜਿਹਾ ਕਰੋਗੇ।

ਉਨ੍ਹਾਂ ਕਿਹਾ- ‘ਮੈਂ ਹਮੇਸ਼ਾ ਆਪਣੇ ਇਲਾਕੇ, ਇੱਥੋਂ ਦੇ ਵਾਸੀਆਂ ਅਤੇ ਪੰਜਾਬ ਦੇ ਨਾਲ ਖੜ੍ਹੀ ਹਾਂ। ਮੈਂ ਹਮੇਸ਼ਾ ਉਨ੍ਹਾਂ ਦੇ ਮੁੱਦੇ ਉਠਾਏ ਹਨ। ਕੋਈ ਫਰਕ ਨਹੀਂ ਪੈਂਦਾ ਕਿ ਸੱਤਾ ਵਿਚ ਕਿਹੜੀ ਪਾਰਟੀ ਦੀ ਸਰਕਾਰ ਹੈ। ਮੈਨੂੰ ਉਮੀਦ ਹੈ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਰਾਜ ਵਿੱਚ ਕਾਂਗਰਸ ਸਰਕਾਰ ਦੇ ਮੰਤਰੀ ਨੂੰ ਆਪਣੇ ਰਾਜ ਦੇ ਮੁੱਦਿਆਂ ‘ਤੇ ਕੇਂਦਰ ਸਰਕਾਰ ਦੇ ਮੰਤਰੀ ਨੂੰ ਮਿਲਣਾ ਪੈਂਦਾ ਹੈ। ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਅਜਿਹਾ ਹੀ ਹੋਇਆ ਸੀ। ਪ੍ਰਨੀਤ ਕੌਰ ਨੇ ਕਿਹਾ- ‘ਮੈਨੂੰ ਯਕੀਨ ਹੈ ਕਿ ਛੱਤੀਸਗੜ੍ਹ ਅਤੇ ਰਾਜਸਥਾਨ ਦੀ ਕਾਂਗਰਸ ਸਰਕਾਰ ਵੀ ਅਜਿਹਾ ਹੀ ਕਰ ਰਹੀ ਹੈ। ਮੈਂ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਰਾਜ ਅਤੇ ਕੇਂਦਰ ਸਰਕਾਰ ਦੇ ਨੇਤਾਵਾਂ ਨੂੰ ਵੀ ਮਿਲਾਂਗੀ, ਚਾਹੇ ਤੁਹਾਨੂੰ ਪਸੰਦ ਆਵੇ ਜਾਂ ਨਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...