ਪੰਜਾਬੀ ਗਾਇਕ ਸਿੰਗਾ ਸਮੇਤ 5 ਲੋਕਾਂ ‘ਤੇ FIR, ਅਸ਼ਲੀਲਤਾ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼

ਕਪੂਰਥਲਾ ‘ਚ ਅਸ਼ਲੀਲਤਾ ਅਤੇ ਹਥਿਆਰਾਂ ਦਾ ਪ੍ਰਮੋਟ ਕਰਨ ਦੇ ਦੋਸ਼ ‘ਚ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ 5 ਲੋਕਾਂ ‘ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਫੋਰਸ ਦੇ ਮੈਂਬਰਾਂ ਨੇ ਐਸਐਸਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਵਾਸੀ ਪਿੰਡ ਜਗਨੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਹਥਿਆਰਾਂ ਵਾਲੇ ਗੀਤਾਂ ਨੂੰ ਪ੍ਰਮੋਟ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।

ਹੁਣ ਸਿੰਗਾ ਦਾ ਨਵਾਂ ਗੀਤ ‘STILL ALIVE’, ਜੋ ਇੱਕ ਮਹੀਨਾ ਪਹਿਲਾਂ ਲਾਂਚ ਹੋਇਆ ਸੀ, ਪੰਜਾਬੀ ਚੈਨਲਾਂ ‘ਤੇ ਲਗਾਤਾਰ ਚੱਲ ਰਿਹਾ ਹੈ। ਇਹ ਗੀਤ ਅਸ਼ਲੀਲਤਾ ਨਾਲ ਭਰਪੂਰ ਹੈ। ਇਸ ਗੀਤ ਵਿੱਚ ਅਸ਼ਲੀਲ ਸ਼ਬਦਾਂ ਦੀ ਵੀ ਵਰਤੋਂ ਕੀਤੀ ਗਈ ਹੈ, ਜਿਸ ਕਾਰਨ ਸਮਾਜ ਵਿੱਚ ਅਸ਼ਲੀਲਤਾ ਫੈਲ ਰਹੀ ਹੈ। ਅਜਿਹੇ ਗੀਤ ਸੁਣਨ ਯੋਗ ਨਹੀਂ ਹਨ। ਪੁਲਿਸ ਨੇ ਸਿੰਗਾ ਤੋਂ ਇਲਾਵਾ ਨਿਰਮਾਤਾ ਬਿੱਗ.ਕੇ ਸਿੰਘ, ਨਿਰਦੇਸ਼ਕ ਅਮਨਦੀਪ ਸਿੰਘ, ਵੀਰੂਨ ਵਰਮਾ ਸੋਨੂੰ ਗਿੱਲ ਡੀਓਪੀ ਅਤੇ ਗੀਤ ਦਾ ਸੰਪਾਦਨ ਕਰਨ ਵਾਲੇ ਜਤਿਨ ਅਰੋੜਾ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 294 ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਦਸ ਦਈਏ ਕਿ ਦੋ ਸਾਲ ਪਹਿਲਾਂ ਸਾਈਬਰ ਸੈੱਲ ਮੁਹਾਲੀ ਨੇ ਵਾਇਰਲ ਵੀਡੀਓ ਦੇ ਆਧਾਰ ’ਤੇ ਸਿੰਗਾ ਅਤੇ ਉਸ ਦੇ ਸਾਥੀ ਜਗਪ੍ਰੀਤ ਸਿੰਘ ਉਰਫ਼ ਜੱਗੀ ਖ਼ਿਲਾਫ਼ ਆਈਪੀਸੀ ਦੀ ਧਾਰਾ 336 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਸੈਸ਼ਨ ਅਦਾਲਤ ਨੇ ਸਿੰਗਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...