ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ ਕਿਉਂਕਿ ਪੰਜਾਬ ਕਾਂਗਰਸ ਦੇ ਸਾਬਕਾ ਅਤੇ ਹਾਲ ਹੀ ਰੋਡਰੇਜ ਕੇਸ ਵਿੱਚ ਕਰੀਬ 9-10 ਮਹੀਨਿਆਂ ਦੀ ਸਜ਼ਾ ਕੱਟ ਕੇ ਆਏ ਨਵਜੋਤ ਸਿੰਘ ਸਿੱਧੂ ਨੇ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਵਲੋਂ ਘਟਾਈ ਗਈ ਸੁਰੱਖਿਆ ਨੂੰ ਲੈਕੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਿਸ ਵਿਚ ਉਹਨਾਂ ਕਿਹ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ‘ਚ ਦਾਇਰ ਪਟੀਸ਼ਨ ‘ਚ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।ਨਵਜੋਤ ਸਿੰਘ ਸਿੱਧੂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ‘ਤੇ ਖਤਰੇ ਨੂੰ ਦੇਖਦੇ ਹੋਏ ਪਹਿਲਾਂ ਉਨ੍ਹਾਂ ਨੂੰ Z+ ਸੁਰੱਖਿਆ ਮਿਲੀ ਹੋਈ ਸੀ। ਪਰ ਜਦੋਂ ਉਸ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕੀਤਾ ਗਿਆ ਤਾਂ ਉਸ ਦੀ ਸੁਰੱਖਿਆ ਨੂੰ ਵਾਈ ਸ਼੍ਰੇਣੀ ਵਿਚ ਘਟਾ ਦਿੱਤਾ ਗਿਆ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਲਗਾਤਾਰ ਖ਼ਤਰਾ ਬਣਿਆ ਹੋਇਆ ਹੈ ਅਤੇ ਹਾਲ ਹੀ ਵਿੱਚ ਇੱਕ ਅਣਪਛਾਤਾ ਵਿਅਕਤੀ ਸੁਰੱਖਿਆ ਦੀ ਉਲੰਘਣਾ ਕਰਕੇ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਵਿੱਚ ਦਾਖਲ ਹੋਇਆ ਸੀ। ਅਜਿਹੇ ‘ਚ ਉਨ੍ਹਾਂ ਨੂੰ ਪਹਿਲਾਂ ਮਿਲੀ ਸੁਰੱਖਿਆ ਬਹਾਲ ਹੋਣੀ ਚਾਹੀਦੀ ਹੈ। ਦੱਸ ਦੇਈਏ ਕਿ ਸਿੱਧੂ ਨੇ ਜੇਲ੍ਹ ਤੋਂ ਬਾਹਰ ਆਉਣ ‘ਤੇ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ। ਇੱਥੋਂ ਤੱਕ ਕਿ ਜਦੋਂ ਸਿੱਧੂ ਆਪਣੇ ਪਰਿਵਾਰ ਨੂੰ ਮਿਲਣ ਮੂਸੇਵਾਲਾ ਦੇ ਘਰ ਗਏ ਤਾਂ ਉਨ੍ਹਾਂ ਨੇ ਆਪਣੀ ਸੁਰੱਖਿਆ ਘੱਟ ਕਰਨ ਦਾ ਮੁੱਦਾ ਉਠਾਇਆ।
ਹਾਲਾਂਕਿ ਸੁਰੱਖਿਆ ਨੂੰ ਵਧਾਉਣਾ ਜਾਂ ਘਟਾਉਣਾ ਸੁਰੱਖਿਆ ਏਜੰਸੀਆਂ ‘ਤੇ ਨਿਰਭਰ ਕਰਦਾ ਹੈ। ਕਿਉਂਕਿ ਏਜੰਸੀਆਂ ਸਿਰਫ ਇਹ ਦੇਖਦੀਆਂ ਹਨ ਕਿ ਕਿਸ ਨੂੰ ਖ਼ਤਰਾ ਹੈ ਅਤੇ ਕਿਸ ਤਰ੍ਹਾਂ ਦਾ ਖ਼ਤਰਾ ਹੈ। ਉਨ੍ਹਾਂ ਦੀ ਜਾਣਕਾਰੀ ਦੇ ਆਧਾਰ ‘ਤੇ ਹੀ ਫੈਸਲੇ ਲਏ ਜਾਂਦੇ ਹਨ। ਸਿੱਧੂ ਆਪਣੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਲਗਾਤਾਰ ਸਰਕਾਰ ‘ਤੇ ਨਿਸ਼ਾਨਾ ਸਾਧ ਰਹੇ ਹਨ। ਸਿੱਧੂ ਦੀ ਪਟੀਸ਼ਨ ‘ਤੇ ਭਲਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣ ਦੀ ਸੰਭਾਵਨਾ ਹੈ।