ਜਲੰਧਰ ਵਿਚ ਕਾਂਗਰਸ ਨੂੰ ਵੱਡਾ ਝਟਕਾ ਅਤੇ ਆਮ ਆਦਮੀ ਪਾਰਟੀ ਨੂੰ ਹੁਲਾਰਾ ਮਿਲਿਆ ਹੈ। ਦਸ ਦਈਏ ਕਿ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ‘ਆਪ’ ‘ਚ ਸ਼ਾਮਿਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਹਨਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਹੈ। ਇਸ ਮੌਕੇ ਜਲੰਧਰ ਜ਼ਿਮਣੀ ਚੋਣ ‘ਚ ‘ਆਪ’ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੀ ਮੌਜੂਦ ਰਹੇ। ਦਸ ਦਈਏ ਕਿ ਹਰਦੀਪ ਸਿੰਘ ਰਾਣਾ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਿਲ ਹੋਏ ਹਨ। ਇਸ ਮੌਕੇ ਕਾਂਗਰਸ ਦੇ ਕਈ ਅਹੁਦੇਦਾਰ ਤੇ ਕੌਂਸਲਰ ਵੀ ਆਪ ‘ਚ ਹੋਏ ਸ਼ਾਮਿਲ ਹੋਏ।
ਦੱਸ ਦਈਏ ਕਿ ਇਹਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਉਣ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਈ ਤੇ ਪਾਰਟੀ ਵਿਚ ਆਉਣ ਤੇ ਜੀ ਆਇਆਂ ਆਖਿਆ। ਸ਼ਾਮਲ ਹੋਣ ਵਾਲਿਆਂ ਵਿੱਚਕਾਂਗਰਸ ਦੇ ਕਈ ਅਹੁਦੇਦਾਰ ਤੇ ਕੌਂਸਲਰ ਵੀ ਆਪ ‘ਚ ਹੋਏ ਸ਼ਾਮਿਲ ਹਨl