ਪੰਜਾਬ ਕੈਬਨਿਟ ‘ਚ ਲਿਆ ਗਿਆ ਇਕ ਹੋਰ ਅਹਿਮ ਫੈਸਲਾ, ਪ੍ਰੋਫੈਸਰਾਂ ਨੂੰ ਦਿੱਤੀ ਵੱਡੀ ਸੌਗਾਤ

ਪੰਜਾਬ ਦੀ ਮਾਨ ਸਰਕਾਰ ਵਲੋਂ ਅੱਜ ਦੀ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ’ਤੇ ਮੋਹਰ ਲਗਾਈ ਗਈ ਹੈ ਜਿਸ ਵਿਚੋਂ ਇਕ ਇਹ ਹੈ ਕਿ ਪੰਜਾਬ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਅੱਜ ਸਹਿਮਤੀ ਦਿੱਤੀ। ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਅੱਜ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ 16 ਸਰਕਾਰੀ ਕਾਲਜਾਂ ਵਿੱਚ ਟੀਚਿੰਗ ਸਟਾਫ਼ ਦੀ ਘਾਟ ਦੂਰ ਕਰਨ ਲਈ ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਮਨਜ਼ੂਰੀ ਦਿੱਤੀ।

ਇਹ ਆਸਾਮੀਆਂ ਯੂ.ਜੀ.ਸੀ. ਰੈਗੂਲੇਸ਼ਨ 2018 ਤੇ ਸੂਬਾ ਸਰਕਾਰ ਵੱਲੋਂ ਜਾਰੀ ਕਾਲਜਾਂ ਤੇ ਯੂਨੀਵਰਸਿਟੀ ਅਧਿਆਪਕਾਂ ਲਈ ਯੂ.ਜੀ.ਸੀ. ਤਨਖ਼ਾਹ ਸਕੇਲਾਂ ਦੇ ਨੋਟੀਫਿਕੇਸ਼ਨ ਮੁਤਾਬਕ ਭਰੀਆਂ ਜਾਣਗੀਆਂ। ਇਸ ਕਦਮ ਨਾਲ ਜਿੱਥੇ ਨਵੇਂ ਖੁੱਲ੍ਹੇ ਕਾਲਜਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਵਿੱਚ ਮਦਦ ਮਿਲੇਗੀ, ਉੱਥੇ ਪਹਿਲਾਂ ਤੋਂ ਚੱਲ ਰਹੇ ਕਾਲਜਾਂ ਵਿੱਚ ਟੀਚਿੰਗ ਸਟਾਫ਼ ਦੀ ਘਾਟ ਦੂਰ ਹੋਵੇਗੀ ਅਤੇ ਇਨ੍ਹਾਂ ਕਾਲਜਾਂ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਜਾ ਸਕਣਗੇ। ਇਸ ਕਦਮ ਨਾਲ ਇਨ੍ਹਾਂ ਕਾਲਜਾਂ ਵਿੱਚ ਪੜ੍ਹਾਈ ਦਾ ਮਿਆਰ ਸੁਧਰੇਗਾ ਅਤੇ ਕਾਲਜਾਂ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕੀਤਾ ਜਾ ਸਕੇਗਾ।

ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 45 ਤੋਂ ਵਧਾ ਕੇ 53 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਤਾਂ ਕਿ ਸਹਾਇਕ ਪ੍ਰੋਫੈਸਰਾਂ/ਪ੍ਰੋਫੈਸਰਾਂ ਨੂੰ 53 ਸਾਲ ਦੀ ਉਮਰ ਤੱਕ ਇਨ੍ਹਾਂ ਆਸਾਮੀਆਂ ਲਈ ਬਿਨੈ ਕਰਨ ਦੇ ਯੋਗ ਬਣਾਇਆ ਜਾ ਸਕੇ। ਇਹ ਆਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਭਰੀਆਂ ਜਾਣਗੀਆਂ। ਉਮਰ ਹੱਦ ਵਿੱਚ ਇਸ ਛੋਟ ਨਾਲ ਸਰਕਾਰ ਕੋਲ ਯੋਗ ਤੇ ਸਮਰੱਥ ਵਿਅਕਤੀਆਂ ਦਾ ਇਕ ਵੱਡਾ ਪੂਲ ਮੁਹੱਈਆ ਹੋਵੇਗਾ, ਜਿਸ ਵਿੱਚੋਂ ਪੀ.ਪੀ.ਐਸ.ਸੀ. ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਜਾ ਸਕੇਗੀ। ਇਸ ਕਦਮ ਨਾਲ ਤਸੱਲੀਬਖ਼ਸ਼ ਅਕਾਦਮਿਕ ਯੋਗਦਾਨ ਵਾਲੇ ਤਜਰਬੇਕਾਰ ਅਧਿਆਪਕ, ਜਿਨ੍ਹਾਂ ਕੋਲ ਪ੍ਰਬੰਧਕੀ ਮੁਹਾਰਤ ਵੀ ਹੋਵੇਗੀ, ਇਨ੍ਹਾਂ ਆਸਾਮੀਆਂ ਲਈ ਬਿਨੈ ਕਰਨ ਦੇ ਯੋਗ ਹੋਣਗੇ।

ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼

ਇਕ ਹੋਰ ਮਿਸਾਲੀ ਫੈਸਲੇ ਵਿੱਚ ਕੈਬਨਿਟ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਇਸ ਕਦਮ ਦਾ ਮੰਤਵ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਹੈ। ਇਸ ਕੰਮ ਲਈ ਪੀ.ਐਸ.ਪੀ.ਸੀ.ਐਲ. ਕੋਲ ਪਏ ਗਊ ਸੈੱਸ ਦੇ ਪੈਸੇ ਵਿੱਚੋਂ ਖ਼ਰਚ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...