ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਦਸ ਦਈਏ ਕਿ ਬੀਤੇ ਕੱਲ੍ਹ ਇਹ ਚਰਚਾਵਾਂ ਚੱਲ ਰਹੀਆਂ ਸੀ ਕਿ ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ ਵੇਖਣ ਨੂੰ ਮਿਲ ਸਕਦਾ ਹੈ ਅਤੇ ਦੋ ਮੰਤਰੀਆਂ ਨੂੰ ਇਸ ਵਿਚ ਥਾਂ ਦਿੱਤੀ ਜਾ ਸਕਦੀ ਹੈ। ਇਸ ਵਿਚਕਾਰ ਬੀਤੀ ਰਾਤ ਇਹ ਖ਼ਬਰ ਸਾਹਮਣੇ ਆਈ ਕਿ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਦੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਬੀਤੇ ਕੱਲ੍ਹ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਸੀ।
ਇਹ ਸੰਭਾਵਨਾਵਾਂ ਹਨ ਕਿ ਅੱਜ ਦੋ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਚਰਚਾਵਾਂ ਹਨ ਕਿ ‘ਆਪ’ ਸਰਕਾਰ, ਹਲਕਾ ਲੰਬੀ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਸ਼ੇਸ਼ ਤੌਰ ਉਤੇ ਕੈਬਨਿਟ ਵਿਚ ਸ਼ਾਮਲ ਕਰ ਸਕਦੇ ਹਨ। ਇਹ ਵੀ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਵਜਾਰਤ ਵਿਚ ਮੁੱਖ ਮੰਤਰੀ ਤੋਂ ਇਲਾਵਾ 17 ਵਜ਼ੀਰ ਬਣਾਏ ਜਾਣ ਦੀ ਵਿਵਸਥਾ ਹੈ ਅਤੇ ਇਸ ਵੇਲੇ ਵਜਾਰਤ ਵਿਚ 14 ਮੰਤਰੀ ਹਨ। ਇੰਨਾਂ ਹੀ ਨਹੀਂ ਵਿਧਾਇਕ ਬਲਕਾਰ ਸਿੰਘ ਨੂੰ ਵੀ ਮੰਤਰੀ ਮੰਡਲ ਵਿਚ ਥਾਂ ਮਿਲ ਸਕਦੀ ਹੈ।