December 4, 2023
Politics Punjab

ਪੰਜਾਬ ‘ਚ ਆਨੰਦ ਮੈਰਿਜ ਐਕਟ ਲਾਗੂ ਕਰਨ ਸਬੰਧੀ ਚਰਚਾ ਲਈ CM ਨੇ SGPC ਨੂੰ ਛੱਡ ਹੋਰਨਾਂ ਸਿੱਖ ਨੁਮਾਇੰਦਿਆਂ ਨੂੰ ਭੇਜਿਆ ਸੱਦਾ

ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖ ਨੁਮਾਇੰਦਿਆਂ ਦੀ ਮੀਟਿੰਗ ਬੁਲਾਈ ਹੈ। ਇਸ ਦਾ ਉਦੇਸ਼ ਆਨੰਦ ਮੈਰਿਜ ਐਕਟ ਦੇ ਤਹਿਤ ਵਿਆਹ ਰਜਿਸਟ੍ਰੇਸ਼ਨ ਨਿਯਮਾਂ 2016 ਵਿੱਚ ਸੋਧ ਕਰਨ ‘ਤੇ ਚਰਚਾ ਕਰਨਾ ਹੈ। ਪਰ ਇਹ ਮਾਮਲਾ ਉਦੋਂ ਭੱਖਦਾ ਹੋਇਆ ਵਿਖਾਈ ਦਿੱਤਾ ਜਦੋਂ ਇਸ ਬੈਠਕ ਲਈ ਸਿੱਖਾਂ ਦੀ ਪਾਰਲੀਮੈਂਟ ਕਹੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।

ਦਸ ਦਈਏ ਕਿ ਚੰਡੀਗੜ੍ਹ ਵਿਚ ਆਨੰਦ ਮੈਰਿਜ ਐਕਟ ਲਾਗੂ ਹੋਣ ਤੋਂ ਬਾਅਦ ਹੁਣ ਪੰਜਾਬ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਦੀਆਂ ਤਿਆਰੀਆਂ ਪੰਜਾਬ ਸਰਕਾਰ ਨੇ ਖਿੱਚ ਲਈਆਂ ਹਨ। ਇਸ ਸਬੰਧੀ ਰੱਖੀ ਗਈ ਬੈਠਕ ਵਿੱਚ ਨੋਟੀਫੀਕੇਸ਼ਨ ਅਨੁਸਾਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਜੋ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵੀ ਹਨ, ਨੂੰ ਵੀ ਬੈਠਕ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹਨਾਂ ਤੋਂ ਇਲਾਵਾ ਹਰਿਆਣਾ SGPC ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਬਾਬਾ ਬਲਬੀਰ ਸਿੰਘ ਬੁੱਢਾ ਦਲ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ, ਐਮ ਦਰਸ਼ਨ ਐਸ ਸ਼ਾਸਤਰੀ, ਪ੍ਰੋ. ਮਨਜੀਤ ਸਿੰਘ ਨਿੱਜਰ, ਪ੍ਰੋ. ਸੁਖਦਿਆਲ ਸਿੰਘ ਹੋਰਾਂ ਨੂੰ ਬੈਠਕ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ। ਪਰ ਇਸ ਬੈਠਕ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਗਿਆ। ਜਿਸ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ “ਇਹ ਅਤਿ ਨਿੰਦਣਯੋਗ ਹੈ ਕਿ ਇੱਕ ਡੂੰਘੀ ਸਾਜ਼ਿਸ਼ ਤਹਿਤ ਮੁੱਖ ਮੰਤਰੀ ਨੇ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਅਣਗੌਲਿਆ ਕੀਤਾ ਹੈ ਜੋ ਸਿੱਖ ਗੁਰਧਾਮਾਂ ਦੇ ਪ੍ਰਬੰਧ ਲਈ ਇੱਕ ਚੁਣੀ ਹੋਈ ਸਿਰਮੋਰ ਅਤੇ ਸਰਵਉੱਚ ਸੰਸਥਾ ਹੈ। ਮੁੱਖ ਮੰਤਰੀ ਨੂੰ ਇਸ ਦਾ ਕਾਰਨ ਦੱਸਣਾ ਚਾਹੀਦਾ ਹੈ ਕਿ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਦੁਨੀਆ ਭਰ ਵਿੱਚ ਜਾਣੀ ਜਾਂਦੀ ਸਿੱਖਾਂ ਦੀ ਚੁਣੀ ਹੋਈ ਸੰਸਥਾ ਦੇ ਨੁਮਾਇੰਦਿਆਂ ਨੂੰ ਕਿਉਂ ਨਹੀਂ ਬੁਲਾਇਆ ਗਿਆ?

ਦਸ ਦਈਏ ਗੁਰਬਾਣੀ ਪ੍ਰਸਾਰਣ ਮਾਮਲੇ ‘ਤੇ ਪਹਿਲਾਂ ਹੀ SGPC ਅਤੇ CM ਮਾਨ ਵਿਚਾਲੇ ਖਿਚੋਤਾਣ ਜਾਰੀ ਹੈ ਉਥੇ ਹੀ SGPC ਵਲੋਂ ਸ਼੍ਰੋਮਣੀ ਅਕਾਲੀ ਦਲ ਪੱਖ ਪੂਰਨਾ ਵੀ ਮੁੱਖ ਮੰਤਰੀ ਨੂੰ ਪਸੰਦ ਨਹੀਂ ਹੈ ਅਤੇ ਹੁਣ ਆਨੰਦ ਮੈਰਿਜ ਐਕਟ ਦੇ ਤਹਿਤ ਵਿਆਹ ਰਜਿਸਟ੍ਰੇਸ਼ਨ ਨਿਯਮਾਂ 2016 ਵਿੱਚ ਸੋਧ ਕਰਨ ਸਬੰਧੀ ਚਰਚਾ ‘ਤੇ ਰੱਖੀ ਗਈ ਮੀਟਿੰਗ ‘ਚ ਸ਼੍ਰੋਮਣੀ ਕਮੇਟੀ ਨੂੰ ਸ਼ਾਮਲ ਨਾ ਕਰਨਾ CM ਮਾਨ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਹੋਰ ਮੱਤਭੇਦ ਖੜੇ ਕਰ ਸਕਦਾ ਹੈ।

ਜਿਸ ‘ਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਿੱਖਾਂ ਦੀ ਸਰਵਉੱਚ ਸੰਸਥਾ SGPC ਨੂੰ ਆਨੰਦ ਮੈਰਿਜ ਐਕਟ ਸਬੰਧੀ ਗੱਲਬਾਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੱਦਾ ਨਾ ਭੇਜਣਾ ਨਿੰਦਣਯੋਗ ਹੈ।

ਪਰ ਇਹ ਅਤਿ ਨਿੰਦਣਯੋਗ ਹੈ ਕਿ ਇੱਕ ਡੂੰਘੀ ਸਾਜ਼ਿਸ਼ ਤਹਿਤ ਉਹਨਾਂ ਨੇ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਅਣਗੌਲਿਆ ਕੀਤਾ ਹੈ ਜੋ ਸਿੱਖ ਗੁਰਧਾਮਾਂ ਦੇ ਪ੍ਰਬੰਧ ਲਈ ਇੱਕ ਚੁਣੀ ਹੋਈ ਸਿਰਮੋਰ ਅਤੇ ਸਿਖਰਲੀ ਸੰਸਥਾ ਹੈ। ਮੁੱਖ ਮੰਤਰੀ ਨੂੰ ਇਸ ਦਾ ਕਾਰਨ ਦੱਸਣਾ ਚਾਹੀਦਾ ਹੈ ਕਿ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਦੁਨੀਆ ਭਰ ਵਿੱਚ ਜਾਣੀ ਜਾਂਦੀ ਸਿੱਖਾਂ ਦੀ ਚੁਣੀ ਹੋਈ ਸੰਸਥਾ ਦੇ ਨੁਮਾਇੰਦਿਆਂ ਨੂੰ ਕਿਉਂ ਨਹੀਂ ਬੁਲਾਇਆ ਗਿਆ?

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X