ਅੱਜ ਸੀ.ਐਮ. ਭਗਵੰਤ ਮਾਨ ਦੀ ਆਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਰਕਾਰ ਨੇ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੌਰਾਨ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਦੱਸਿਆ ਹੈ ਕਿ “ਨਵੀਂ ਉਦਯੋਗਿਕ ਨੀਤੀ, ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਅਤੇ ਉਨ੍ਹਾਂ ਦੇ ਸੁਝਾਅ ਵੀ ਇਸ ‘ਚ ਸ਼ਾਮਲ ਕੀਤੇ ਗਏ ਹਨ। ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ…”
ਇਸ ਮੀਟਿੰਗ ਦੌਰਾਨ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਦਸ ਦਈਇ ਕਿ ਪੈਟਰੋਲ ਅਤੇ ਡੀਜ਼ਲ ‘ਤੇ ਪ੍ਰਤੀ ਲੀਟਰ 90 ਪੈਸੇ ਸੈੱਸ ਲਾਉਣ ਦੀ ਵੀ ਮਨਜ਼ੂਰੀ ਪੰਜਾਬ ਕੈਬਨਿਟ ਵਿਚ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਸੂਬੇ ‘ਚ ਪੈਟਰੋਲ ਅਤੇ ਡੀਜ਼ਲ 90 ਪੈਸੇ ਮਹਿੰਗਾ ਹੋ ਜਾਵੇਗਾ। ਕੈਬਨਿਟ ਦੇ ਇਸ ਫ਼ੈਸਲੇ ਤੋਂ ਬਾਅਦ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ‘ਤੇ ਬੋਝ ਹੋਰ ਵੀ ਵੱਧ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ‘ਚ ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ ਦਿੰਦੇ ਹੋਏ ਮਾਈਨਿੰਗ ਦੀਆਂ 18 ਸਾਈਟਾਂ ਨੂੰ ਮਨਜ਼ੂਰ ਕੀਤਾ ਗਿਆ ਹੈ, ਜਿੱਥੇ ਲੋਕਾਂ ਨੂੰ ਸਾਢੇ 5 ਰੁਪਏ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗਾ।