ਪੰਜਾਬ ‘ਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਸੂਬੇ ਵਿੱਚ ਪਾਣੀ ਦੀ ਭਰਮਾਰ ਦੇ ਮੱਦੇਨਜ਼ਰ ‘ਆਪ’ ਸਰਕਾਰ ਨੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ 16 ਜੁਲਾਈ ਤੱਕ ਬੰਦ ਕਰ ਦਿੱਤਾ ਹੈ। ਪਹਿਲਾਂ ਇਹ ਛੁੱਟੀ 13 ਜੁਲਾਈ ਤੱਕ ਸੀ। ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਸ ਦੌਰਾਨ ਕੋਈ ਵੀ ਬੱਚਾ ਜਾਂ ਅਧਿਆਪਕ ਸਕੂਲ ਨਹੀਂ ਜਾਵੇਗਾ।
ਟਵੀਟ ਜਾਰੀ ਕਰਦੇ ਹੋਏ ਸਿੱਖਿਆ ਮੰਤਰੀ ਬੈਂਸ ਨੇ ਲਿਖਿਆ, “ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ। 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।
ਦਸ ਦਈਏ ਕਿ ਪੰਜਾਬ ‘ਚ ਬਣੇ ਹੜ੍ਹ ਵਰਗੇ ਹਾਲਾਤਾਂ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਪਹਿਲਾਂ 13 ਜੁਲਾਈ ਸਾਰੇ ਸਕੂਲਾਂ ‘ਚ ਛੁੱਟੀਆਂ ਕੀਤੀਆਂ ਗਈਆਂ ਸੀ ਪਰ ਹੁਣ ਇਸ ਵਿਚ ਵਾਧਾ ਕਰਦੇ ਹੋਏ ਇਸਨੂੰ 16 ਜਲਾਈ ਤੱਕ ਕਰ ਦਿੱਤਾ ਹੈ। ਹੁਣ ਪੰਜਾਬ ਦੇ ਸਾਰੇ ਸਕੂਲ 17 ਜੁਲਾਈ ਦਿਨ ਸੋਮਵਾਰ ਨੂੰ ਖੁੱਲ੍ਹਣਗੇ।