December 4, 2023
Punjab

ਪੰਜਾਬ ਦਾ ਪਹਿਲਾ ਸੈਰ ਸਪਾਟਾ ਸੰਮੇਲਨ ਸ਼ੁਰੂ: ਮੋਹਾਲੀ ਪਹੁੰਚੇ CM ਮਾਨ, ਕਾਮੇਡੀਅਨ ਕਪਿਲ ਸ਼ਰਮਾ ਨੇ ‘ਆਪ’ ਸਰਕਾਰ ਦੇ ਯਤਨਾਂ ਦੀ ਕੀਤੀ ਸ਼ਲਾਘਾ

ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਤੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਅਧਿਕਾਰੀ ਵੀ ਪਹੁੰਚ ਗਏ ਹਨ। ਪੰਜਾਬ ਟੂਰਿਜ਼ਮ ਸਮਿਟ 11, 12 ਤੇ 13 ਸਤੰਬਰ ਤੱਕ ਮੁਹਾਲੀ ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਹੈ। ਪ੍ਰੋਗਰਾਮ ‘ਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਮੌਜੂਦ ਸਨ।

ਇਸ ਦੌਰਾਨ ਹਾਸਰਸ ਕਲਾਕਾਰ ਤੇ ਅਦਾਕਾਰ ਕਪਿਲ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਸੈਰ-ਸਪਾਟੇ ਨੂੰ ਲੈ ਕੇ ਪੰਜਾਬ ਨੂੰ ਕਾਫੀ ਵਿਕਸਿਤ ਕਰ ਰਹੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਉਪਰਾਲਾ ਕਾਫੀ ਸ਼ਲਾਘਾਯੋਗ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਪੰਜਾਬ ਦੇ ਜਮ ਪਲ ਹਨ ਪਰ ਉਹ ਵੀ ਪੰਜਾਬ ਦੀਆਂ ਬਹੁਤ ਸਾਰੀਆਂ ਵਿਰਾਸਤੀ ਥਾਵਾਂ ਤੋਂ ਅਣਜਾਣ ਹਨ। ਸੂਬਾ ਸਰਕਾਰ ਲੋਕਾਂ ਨੂੰ ਪੰਜਾਬ ਦੇ ਇਤਿਹਾਸ, ਵਿਰਾਸਤ ਤੇ ਹੋਰ ਥਾਵਾਂ ਤੋਂ ਜਾਣੂ ਕਰਵਾਉਣ ਦਾ ਉਪਰਾਲਾ ਕਰ ਰਹੀ ਹੈ। ਕਪਿਲ ਸ਼ਰਮਾ ਨੇ ਦੱਸਿਆ ਕਿ ਦੁਨੀਆ ਸਾਡੇ ਇਤਿਹਾਸ ਦੇ ਵਿਰਸੇ ਤੋਂ ਜਾਣੂ ਹੋਵੇਗੀ। ਲੋਕ ਇਤਿਹਾਸ ਤੇ ਸੱਭਿਆਚਾਰ ਤੋਂ ਜਾਣੂ ਹੋਣਗੇ। ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿੱਚ ਭਾਰੀ ਉਤਸ਼ਾਹ ਹੈ। ਇਸ ਨਾਲ ਭਵਿੱਖ ਵਿੱਚ ਪੰਜਾਬ ਨੂੰ ਵੱਡਾ ਆਰਥਿਕ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਧਾਰਮਿਕ ਟੂਰਿਜ਼ਮ ਦੇ ਨਾਲ-ਨਾਲ ਬਾਰਡਰ ਟੂਰਿਜ਼ਮ, ਨੇਚਰ ਟੂਰਿਜ਼ਮ ਦੇਖਣ ਨੂੰ ਮਿਲਦਾ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦਾ ਸੁਫ਼ਨਾ ਪੰਜਾਬ ਨੂੰ ਟੂਰਿਜ਼ਮ ‘ਚ ਬਹੁਤ ਅੱਗੇ ਲੈ ਕੇ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਇਨਵੈਸਟਰਾਂ ਨੂੰ ਪਹਿਲਾਂ ਪੰਜਾਬ ‘ਚ ਬਹੁਤ ਮੁਸ਼ਕਲਾਂ ਆਉਂਦੀਆਂ ਸਨ ਪਰ ਹੁਣ ਸਰਕਾਰ ਦਾ ਇਕ ਵੀ ਬੰਦਾ ਉਨ੍ਹਾਂ ਨੂੰ ਤੰਗ ਨਹੀਂ ਕਰੇਗਾ। ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪਿਛਲੇ ਇਕ ਸਾਲ ਤੋਂ ਸਰਕਾਰ ਇਸ ਸਮਿੱਟ ਦੀ ਤਿਆਰੀ ਕਰ ਰਹੀ ਸੀ, ਜੋ ਕਿ ਪੰਜਾਬ ‘ਚ ਪਹਿਲਾ ਮੌਕਾ ਹੈ।

ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਸੈਰ ਸਪਾਟਾ ਸੰਮੇਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੇਜ਼ਬਾਨ ਪੰਜਾਬ  ਅੱਖਾਂ ਵਿਛਾ ਕੇ ਉਡੀਕ ਕਰ ਰਿਹਾ ਹੈ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਆਸ ਪ੍ਰਗਟਾਈ ਹੈ ਕਿ ਇਸ ਸੰਮੇਲਨ ਤੋਂ ਪੰਜਾਬ ਦੇ ਸੈਰ ਸਪਾਟਾ ਖੇਤਰ ਨੂੰ ਕਾਫੀ ਲਾਭ ਮਿਲੇਗਾ। ਪੰਜਾਬ ਸਰਕਾਰ ਆਪਣੇ ਪਹਿਲੇ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਤੋਂ ਸੂਬੇ ਵਿੱਚ ਵੱਡੇ ਨਿਵੇਸ਼ ਦੀ ਉਮੀਦ ਕਰ ਰਹੀ ਹੈ। ਸੂਬਾ ਸਰਕਾਰ ਨੇ ਮੁਹਾਲੀ ਸਮੇਤ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ ਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਕਈ ਸੈਰ ਸਪਾਟਾ ਸਥਾਨਾਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਸਕਦੀਆਂ ਹਨ। ਅਜਿਹੀਆਂ ਥਾਵਾਂ ‘ਤੇ ਕਈ ਤਰ੍ਹਾਂ ਦੇ ਵੱਡੇ ਪ੍ਰੋਜੈਕਟ ਸਥਾਪਤ ਕੀਤੇ ਜਾ ਸਕਦੇ ਹਨ। ਵੰਡਰਲਾ ਗਰੁੱਪ 500 ਕਰੋੜ ਰੁਪਏ ਦਾ ਨਿਵੇਸ਼ ਕਰਕੇ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਸਥਾਪਤ ਕਰ ਸਕਦਾ ਹੈ। ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਵੱਖ-ਵੱਖ ਰਾਜਾਂ ਦੇ ਉਦਯੋਗਪਤੀ ਸ਼ਾਮਲ ਹੋਣਗੇ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X