ਪੰਜਾਬ ਵਿੱਚ ਅਵਾਰਾ ਪਸ਼ੂ ਵੱਡੀ ਸਮੱਸਿਆ ਬਣ ਚੁੱਕੇ ਹਨ। ਹਾਲਾਤ ਇੰਨੇ ਖਰਾਬ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ‘ਤੇ ਵਿਚਾਰ ਕਰਨ ਲਈ ਵਿਸ਼ੇਸ਼ ਮੀਟਿੰਗ ਬੁਲਾਉਣੀ ਪਈ। ਅੱਜ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਨੂੰ ਇਸ ਬਾਰੇ ਗੱਲਬਾਤ ਕਰਨ ਲਈ ਬੁਲਾਇਆ ਹੈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਸਮੇਤ ਕਈ ਅਧਿਕਾਰੀ ਵੀ ਸ਼ਿਰਕਤ ਕਰਨਗੇ।
ਮੀਟਿੰਗ ਵਿੱਚ ਅਵਾਰਾ ਪਸ਼ੂਆਂ ਕਾਰਨ ਆ ਰਹੀਆਂ ਟ੍ਰੈਫਿਕ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਪਸ਼ੂਆਂ ਨੂੰ ਸੜਕ ਤੋਂ ਫੜ ਕੇ ਵੱਖ-ਵੱਖ ਥਾਵਾਂ ‘ਤੇ ਕਿਵੇਂ ਰੱਖਿਆ ਜਾ ਸਕਦਾ ਹੈ? ਸੈਟਲਮੈਂਟ ‘ਤੇ ਕਿੰਨਾ ਖਰਚਾ ਸੰਭਵ ਹੈ, ਇਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਦਰਅਸਲ, ਅਵਾਰਾ ਪਸ਼ੂਆਂ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਸੜਕ ਹਾਦਸੇ ਵਾਪਰ ਰਹੇ ਹਨ।
ਪਸ਼ੂਆਂ ਕਾਰਨ ਵਧਦੀ ਟਰੈਫਿਕ ਸਮੱਸਿਆ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਤੋਂ ਸ਼ੁਰੂ ਹੋ ਕੇ ਸੂਬੇ ਦੇ ਆਖਰੀ ਸਿਰੇ ਤੱਕ ਹੈ। ਸੜਕ ‘ਤੇ ਪਸ਼ੂਆਂ ਦੇ ਅਚਾਨਕ ਆਉਣ ਕਾਰਨ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਪਿੰਡ-ਸ਼ਹਿਰ ਦੀਆਂ ਅੰਦਰਲੀਆਂ ਗਲੀਆਂ ਤੋਂ ਲੈ ਕੇ ਮੁੱਖ ਸੜਕਾਂ ਤੱਕ ਅਵਾਰਾ ਪਸ਼ੂ ਝੁੰਡਾਂ ਵਿੱਚ ਘੁੰਮਦੇ ਹਨ। ਲੋਕ ਆਪਣੇ ਪਾਲਤੂ ਜਾਨਵਰਾਂ ਨੂੰ ਚਰਾਉਣ ਲਈ ਵੀ ਛੱਡ ਦਿੰਦੇ ਹਨ।