ਬੀਤੇ ਦਿਨੀ ਪੰਜਾਬ ਰਾਜਭਵਨ ਵਿਚ ਇਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਬੀਤੇ ਦਿਨੀ ਚਿੰਤਾ ਪ੍ਰਗਟਾਈ ਸੀ, ਜਿਸ ਤੋਂ ਬਾਅਦ ਹੁਣ ਗਵਰਨਰ ਪੁਰੋਹਿਤ 1 ਤੇ 2 ਫਰਵਰੀ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਰਹੱਦੀ ਪਿੰਡਾਂ ਦਾ ਅਰਜ਼ੀ ਦੌਰਾ ਕਰਨਗੇ। ਇਸ ਦੌਰਾਨ ਉਹ ਪਿੰਡਾਂ ਦੇ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ ਤੇ ਮੀਡੀਆ ਨੂੰ ਵੀ ਮੁਖਾਤਬ ਹੋਣਗੇ। ਪੰਜਾਬ ਦੇ ਗਵਰਨਰ ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਹਾਸਲ ਜਾਣਕਾਰੀ ਮੁਤਾਬਕ ਗਵਰਨਰ 1 ਫਰਵਰੀ ਨੂੰ ਤਿੰਨ ਜ਼ਿਲ੍ਹਿਆਂ ਦਾ ਦੌਰਾ ਕਰਨਗੇ, ਉਹ ਸਭ ਤੋਂ ਪਹਿਲਾਂ ਪਠਾਨਕੋਟ ਜ਼ਿਲ੍ਹੇ ‘ਚ ਜਾਣਗੇ ਜਿੱਥੇ ਉਹ ਸਵੇਰੇ 10:20 ਵਜੇ ਪੁੱਜਣਗੇ ਤੇ ਜ਼ਿਲ੍ਹੇ ਸਰਪੰਚਾਂ ਤੇ ਮੀਡੀਆ ਨਾਲ ਮੁਖਾਤਬ ਹੋ ਕੇ ਦੁਪਿਹਰ ਵੇਲੇ ਕਰੀਬ 1 ਵਜੇ ਗੁਰਦਾਸਪੁਰ ਜ਼ਿਲ੍ਹੇ ‘ਚ ਪੁੱਜਣਗੇ। ਉਸ ਤੋਂ ਬਾਅਦ ਅਖੀਰ ਗਵਰਨਰ ਸ਼ਾਮ ਨੂੰ 4 ਵਜੇ ਦੇ ਕਰੀਬ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ।
ਇਸ ਤੋਂ ਬਾਅਦ ਗਵਰਨਰ 2 ਫਰਵਰੀ ਨੂੰ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ। ਉਹ ਇਨ੍ਹਾਂ ਵਿੱਚੋਂ ਹਰੇਕ ਜ਼ਿਲ੍ਹੇ ਵਿੱਚ ਮੀਡੀਆ ਨੂੰ ਵੀ ਸੰਬੋਧਨ ਕਰਨਗੇ।