ਪੰਜਾਬ ਸਰਕਾਰ ਨੇ ਵੱਡਾ ਬਦਲਾਅ ਕਰਦੇ ਹੋਏ ਬੀ.ਚੰਦਰਸ਼ੇਖਰ ਦੀ ਥਾਂ ‘ਤੇ ਹੁਣ ਆਈਪੀਐਸ ਅਧਿਕਾਰੀ ਅਰੁਣ ਪਾਲ ਸਿੰਘ ਨੂੰ ਏਡੀਜੀਪੀ ਜੇਲ੍ਹਾਂ ਨਿਯੁਕਤ ਕੀਤਾ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਬੀ. ਚੰਦਰਸ਼ੇਖਰ, ਏਡੀਜੀਪੀ ਜੇਲ੍ਹਾਂ ਦੇ ਇੰਚਾਰਜ ਸਨ। ਪਰ ਹੁਣ ਉਹਨਾਂ ਦੀ ਥਾਂ ਆਈਪੀਐਸ ਅਧਿਕਾਰੀ ਅਰੁਣ ਪਾਲ ਸਿੰਘ ਨੂੰ ਏਡੀਜੀਪੀ ਜੇਲ੍ਹਾਂ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਈਪੀਐਸ ਬੀ. ਚੰਦਰਸ਼ੇਖਰ ਨੂੰ ਡੀਜੀਪੀ ਪੰਜਾਬ ਨੂੰ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਦੀ ਤਾਇਨਾਤੀ ਦੇ ਹੁਕਮ ਵੱਖਰੇ ਤੌਰ ‘ਤੇ ਜਾਰੀ ਕੀਤੇ ਜਾਣਗੇ। ਇਸ ਸਬੰਧੀ ਇਕ ਨੋਟੀਫੀਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਨੂੰ ਆਪਣੇ ਅਧੀਨ ਲੈ ਕੇ ਇਸ ਦੇ ਵਿਚ ਇਕ ਵੱਡਾ ਫੇਰਬਦਲ ਕਰ ਦਿੱਤਾ ਹੈ। ਅਰੁਣਪਾਲ ਸਿੰਘ ਸੋਮਵਾਰ ਨੂੰ ਚਾਰਜ ਸੰਭਾਲਣਗੇ। ਮੁੱਖ ਮੰਤਰੀ ਜੇਲ੍ਹ ਵਿਭਾਗ ਦੇ ਕੰਮ ਨੂੰ ਲੈ ਕੇ ਬਹੁਤ ਗੰਭੀਰ ਹਨ। ਅਗਲੇ ਕੁਝ ਦਿਨਾਂ ‘ਚ ਹੋਰ ਵੱਡੇ ਬਦਲਾਅ ਹੋ ਸਕਦੇ ਹਨ।