December 5, 2023
Punjab

ਪੰਜਾਬ ਬੰਦ ਦੌਰਾਨ ਮੋਗਾ ‘ਚ ਚੱਲੀਆਂ ਗੋਲੀਆਂ, ਦੁਕਾਨ ਬੰਦ ਕਰਵਾਉਣ ਨੂੰ ਲੈ ਕੇ ਹੋਈ ਬਹਿਸ

ਮਨੀਪੁਰ ‘ਚ ਹਿੰਸਾ ਖਿਲਾਫ ਪੰਜਾਬ ਬੰਦ ਦੌਰਾਨ ਮੋਗਾ ‘ਚ ਗੋਲੀ ਚੱਲੀ। ਪ੍ਰਦਰਸ਼ਨਕਾਰੀ ਦੁਕਾਨ ਬੰਦ ਕਰਵਾਉਣ ਲਈ ਕੋਟ ਈਸੇ ਖਾਂ ਗਏ ਹੋਏ ਸਨ। ਇੱਥੇ ਉਹਨਾਂ ਦੀ ਮੋਬਾਈਲ ਦੀ ਦੁਕਾਨ ਚਲਾਉਣ ਵਾਲੇ ਦੁਕਾਨਦਾਰ ਨਾਲ ਬਹਿਸ ਹੋ ਗਈ। ਇਸ ਦੌਰਾਨ ਦੁਕਾਨਦਾਰ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਇੱਕ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਇਸ ਦੇ ਨਾਲ ਹੀ ਇਸ ਤੋਂ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕੋਟ ਈਸੇ ਖਾਂ ਚੌਕ ਵਿੱਚ ਜਾਮ ਲਗਾ ਦਿੱਤਾ ਹੈ। ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਦਸ ਦਈਏ ਕਿ ਬੰਦ ਦਾ ਸੱਦਾ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਵੱਲੋਂ ਸਾਂਝੇ ਤੌਰ ’ਤੇ ਦਿੱਤਾ ਗਿਆ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਸਰਕਾਰੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ ਹੈ।

ਜਲੰਧਰ, ਬਰਨਾਲਾ, ਮੁਕਤਸਰ, ਅਤੇ ਗੁਰਦਾਸਪੁਰ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਜਲੰਧਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਬੰਦ ਰਹੇ। ਇਸ ਦੇ ਨਾਲ ਹੀ ਇੱਥੇ ਜਥੇਬੰਦੀਆਂ ਨੇ ਜਲੰਧਰ-ਦਿੱਲੀ ਹਾਈਵੇਅ 10 ਮਿੰਟ ਲਈ ਜਾਮ ਕਰ ਦਿੱਤਾ। ਬੰਦ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਬੰਦ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਜਿਵੇਂ ਮੈਡੀਕਲ ਸਹੂਲਤਾਂ ਨੂੰ ਛੋਟ ਦਿੱਤੀ ਗਈ ਹੈ। ਇਸ ਮੌਕੇ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X