ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਤੋਂ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਨਵੀਂ ਖੇਡ ਪਾਲਿਸੀ ਨੂੰ ਕੈਬਨਿਟ ‘ਚ ਮਨਜ਼ੂਰੀ ਦਿੱਤੀ ਗਈ। ਉਹਨਾਂ ਕਿਹਾ ਕਿ ਖੇਡ ਪਾਲਿਸੀਕਈ ਸਾਲਾਂ ਤੋਂ ਪੈਂਡਿੰਗ ਸੀ, ਜਿਸ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਗਈ ਹੈ। ਮੰਤਰੀ ਚੀਮਾ ਨੇ ਕਿਹਾ ਕਿ ਬਲਾਕ ਤੋਂ ਲੈਕੇ ਓਲੰਪਿਕ ਤੱਕ ਦੇ ਸਫ਼ਰ ਲਈ ਖਰੜਾ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਤੇ ਅੰਮ੍ਰਿਤਸਰ ਡੈਂਟਲ ਕਾਲਜ ‘ਚ 39 ਪੋਸਟਾਂ ਨੂੰ ਮਨਜ਼ੂਰ ਕੀਤੀਆਂ ਗਈਆਂ ਹਨ। ਪ੍ਰੋਫੈਸਰ ਅਤੇ ਅਸੀਸਟੈਂਟ ਪ੍ਰੋਫੈਸਰਾਂ ਦੀ ਭਰਤੀ ਕੀਤੀ ਜਾਵੇਗੀ।
ਇਸਦੇ ਨਾਲ ਹੀ ਮੰਤਰੀ ਚੀਮਾ ਨੇ ਦੱਸਿਆ ਕਿ ਪਟਿਆਲਾ ਤੇ ਅੰਮ੍ਰਿਤਸਰ ਡੈਂਟਲ ਕਾਲਜ ‘ਚ 39 ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਆਯੁਰਵੈਦਿਕ ਯੂਨੀਵਰਸਿਟੀ ਵਿਚ ਜੋ ਸੀ.ਐਮ. ਦੀ ਯੋਗਸ਼ਾਲਾ ਚੱਲਦੀ ਹੈ ਉਸ ਤਹਿਤ ਪੋਸਟਾਂ ਕੱਢੀਆਂ ਗਈਆਂ ਹਨ ਜਿਸ ਵਿਚ ਲਗਭਗ 14 ਸੁਪਰਵਾਈਜ਼ਰ ਦੀਆਂ ਪੋਸਟਾਂ ਅਤੇ 200 ਯੋਗਾ ਟ੍ਰੇਨਰ ਰੱਖਣ ਦੀ ਮਨਜ਼ੂਰੀ ਦਿੱਤੀ ਗਈ ਹੈ ਜੋ ਲੋਕਾਂ ਨੂੰ ਯੋਗਾ ਕਰਵਾਉਣਗੇ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਪ੍ਰੇਰਿਤ ਕਰਨਗੇ। ਪ੍ਰੈੱਸ ਵਾਰਤਾ ਦੌਰਾਨ ਮੰਤਰੀ ਚੀਮਾ ਨੇ ਇਹ ਵੀ ਦੱਸਿਆ ਕਿ ਕ੍ਰਸ਼ਰ ਪਾਲਿਸੀ ‘ਚ ਸੁਧਾਰ ਕੀਤੇ ਗਏ ਹਨ ਅਤੇ ਭ੍ਰਿਸ਼ਟਾਚਾਰ ਦੀ ਕੋਈ ਗੁੰਜਾਇਸ਼ ਨਹੀਂ ਰਹਿਣ ਦੇਵਾਂਗੇ।
ਇੰਨਾਂ ਹੀ ਨਹੀਂ ਕੈਬਨਿਟ ਮੀਟਿੰਗ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਲਈ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ 8-9 ਜ਼ਿਲ੍ਹਿਆਂ ‘ਚ ਖਾਲੀ ਪਈਆਂ ਪੋਸਟਾਂ ਭਰੀਆਂ ਜਾਣਗੀਆਂ। ਹੋਰ ਤਾਂ ਹੋਰ ਮੁੱਖ ਮੰਤਰੀ ਮਾਨ ਵਲੋਂ ਚੋਣਾਂ ਦੌਰਾਨ ਜੋ ਵਾਅਦਾ ਕੀਤਾ ਗਿਆ ਸੀ ਉਹ ਪੂਰਾ ਗਿਆ। ਦਸ ਦਈਏ ਕਿ ਸਰਕਾਰ ਨੇ ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਆਟਾ-ਦਾਲ ਸਕੀਮ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।