20 ਜੂਨ 2023 ਨੂੰ ਪੰਜਾਬ ਵਿਧਾਨ ਸਭਾ ਦੇ ਹੋਏ ਸਪੈਸ਼ਲ ਸੈਸ਼ਨ ਵਿਚ ਮਾਨ ਸਰਕਾਰ ਨੇ 4 ਬਿੱਲ ਪਾਸ ਕੀਤੇ ਸੀ ਅਤੇ ਅੱਜ ਉਹਨਾਂ 4 ਬਿੱਲਾਂ ਵਿਚੋਂ 2 ਬਿੱਲ, ਸਿੱਖ ਗੁਰਦੁਆਰਾ ਐਕਟ (ਸੋਧ) ਬਿੱਲ 2023 ਅਤੇ ਪੰਜਾਬ ਪੁਲਿਸ ਐਕਟ (ਸੋਧ) ਬਿੱਲ-2023 ਮਨਜ਼ੂਰੀ ਅਤੇਪੰਜਾਬ ਦਸਤਖਤ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਪਹੁੰਚ ਗਏ ਹਨ।
ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਗਵਰਨਰ ਇਹਨਾਂ ਬਿੱਲਾਂ ਨੂੰ ਕਾਨੂੰਨੀ ਰੂਪ ਦੇਣ ਲਈ ਮਨਜ਼ੂਰੀ ਦੇਣਗੇ ਜਾਂ ਨਹੀਂ ? ਕਿਉਂਕਿ ਇਕ ਤਾਂ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਤਕਰਾਅ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਸਿੱਖ ਗੁਰਦੁਆਰਾ ਐਕਟ 1925 ਵਿੱਚ ਪੰਜਾਬ ਸਰਕਾਰ ਨੇ ਸੋਧ ਕਰਕੇ ਇੱਕ ਨਵੀਂ ਧਾਰਾ 125 ਏ ਜੋੜ ਦਿੱਤੀ ਸੀ ਅਤੇ ਵਿਧਾਨ ਸਭਾ ਵਿੱਚ ਇਸ ਬਿੱਲ ਨੂੰ ਪਾਸ ਕਰ ਦਿੱਤਾ ਸੀ। ਸਿੱਖ ਗੁਰਦੁਆਰਾ ਐਕਟ ਵਿੱਚ ਕੀਤੀ ਗਈ ਸੋਧ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੋਧ ਕਰ ਰਹੀ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾਅਵਾ ਕਰ ਰਹੀ ਹੈ ਕਿ ਮਾਨ ਸਰਕਾਰ ਨੇ ਗ਼ੈਰ ਕਾਨੂੰਨੀ ਤਰੀਕੇ ਨਾਲ ਇਸ ਵਿੱਚ ਸੋਧ ਕੀਤੀ ਹੈ। ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦਾ ਅਧਿਕਾਰ ਸਿਰਫ਼ ਕੇਂਦਰ ਸਰਕਾਰ ਕੋਲ ਸੀ ਪਰ ਮਾਨ ਸਰਕਾਰ ਨੇ ਧੱਕੇ ਨਾਲ ਇਸ ਵਿੱਚ ਸੋਧ ਕਰ ਦਿੱਤੀ।