ਡਾ. ਯੋਗਰਾਜ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਵਜੋਂ ਡਾ. ਸਤਬੀਰ ਕੌਰ ਦੀ ਨਿਯੁਕਤੀ ਹੋ ਚੁੱਕੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
![](https://thepunjabtalks.com/wp-content/uploads/2023/02/450390F0-FB9F-46E4-BA63-3AD5BF41C4F1-680x1024.jpeg)
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬੀ. ਐੱਸ. ਬੇਦੀ ਦੀ ਸਪੁੱਤਰੀ ਡਾ. ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਰਾਜਪਾਲ ਪੁਰੋਹਿਤ ਨੇ ਪੰਜਾਬ ਸਿੱਖਿਆ ਸਕੂਲ ਬੋਰਡ (ਅਮੈਡਮੈਂਟ) ਐਕਟ, 2017 (ਪ੍ਰਿੰਸੀਪਲ ਐਕਟ, 1969) ਦੇ ਸੈਕਸ਼ਨ 4 (2) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਨਿਯੁਕਤੀ ਕਰਨ ਦੇ ਹੁਕਮ ਜਾਰੀ ਕੀਤੇ ਹਨ।