ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਕਲੀਨਿਕਾਂ ਨੂੰ ਲੈਕੇ ‘ਆਪ’ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ ਸੀ, ਜਿਸ ‘ਤੇ ਪਲਟਵਾਰ ਕਰਦਿਆਂ ‘ਆਪ’ ਆਗੂ ਮਾਲਵਿੰਦਰ ਕੰਗ ਨੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਆੜੇ ਹੱਥੀ ਲਿਆ ਅਤੇ ਕਿਹਾ ਕਿ ਇਹਨਾਂ ਪਾਰਟੀਆਂ ‘ਤੇ ਸੱਤਾ ਦਾ ਇੰਨਾ ਨਸ਼ਾ ਚੜ੍ਹਿਆ ਹੋਇਆ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਅਕਾਲੀ ਨੇਤਾ ਬਿਕਰਮ ਮਜੀਠੀਆ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲੇ ਤੱਕ ਵਿਧਾਨ ਸਭਾ ਦੇ ਸਟੀਕਰ ਵਾਪਸ ਨਹੀਂ ਕੀਤੇ ਹਨ। ਨਾਲ ਹੀ ਉਹਨਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਪਾਵਰ ਦੀ ਦੁਰਵਰਤੋਂ ਕੀਤੀ ਹੈ।
ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 90 ਵਿਧਾਇਕਾਂ ਨੂੰ ਕਾਰ ਪਾਰਕਿੰਗ ਦੇ ਸਟਿੱਕਰ ਵਾਪਸ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਪੱਤਰ ਵਿਚ ਕਿਹਾ ਕਿ ਨਿੱਜੀ ਅਤੇ ਸਰਕਾਰੀ ਵਾਹਨਾਂ ਦੀ ਪਾਰਕਿੰਗ ਲਈ ਜਾਰੀ ਕੀਤੇ ਗਏ ਸਟਿੱਕਰ 15 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਏ ਜਾਣ।
ਕਾਬਿਲੇਗੌਰ ਹੈ ਕਿ ਪਿਛਲੀ ਕਾਂਗਰਸ ਦੀ ਸਰਕਾਰ ਵੱਲੋਂ ਵਿਧਾਇਕ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਵਾਹਨਾਂ ਦੀ ਪਾਰਕਿੰਗ ਲਈ ਪੱਤਰ ਜਾਰੀ ਕੀਤੇ ਗਏ ਸਨ। ਇਨ੍ਹਾਂ ਸਟਿੱਕਰਾਂ ਦੀ ਦੁਰਵਰਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਟਿੱਕਰ ਵਾਪਸ ਮੰਗੇ ਗਏ ਹਨ। ਇਨ੍ਹਾਂ ਵਿਚ 90 ਫ਼ੀਸਦੀ ਵਿਧਾਇਕ ਕਾਂਗਰਸ ਨਾਲ ਸਬੰਧ ਹਨ। ਗੌਰਤਲਬ ਹੈ ਕਿ ਵਿਧਾਨ ਸਭਾ ਵਿਧਾਇਕ ਦੇ ਤੌਰ ਉਤੇ ਸਟਿੱਕਰ ਜਾਰੀ ਕਰਦੀ ਸੀ।