ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਿੱਧੂ ਦੇ ਘਰ ਦੀ ਸਕਿਓਰਿਟੀ ਲਈ ਵਾਪਸ

ਸੀਨੀਅਰ ਕਾਂਗਰਸੀ ਲੀਡਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਸਰਕਾਰ ਨੇ ਇਕ ਹੋਰ ਝਟਕਾ ਦਿੰਦਿਆਂ ਉਹਨਾਂ ਦੇ ਪਟਿਆਲਾ ਸਥਿਤ ਰਿਹਾਇਸ਼ ‘ਚ ਤਾਇਨਾਤ ਸੁਰਖਿਆ ਮੁਲਾਜ਼ਮ ਵਾਪਸੀ ਲੈ ਲਏ ਹਨ। ਇਸ ਦੀ ਪੁਸ਼ਟੀ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ ਹੈ। ਉਹਨਾਂ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਤਾਇਨਾਤ ਸਨ, ਜਿੰਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਪਰ ਹਾਲੇ ਤੱਕ ਇਸ ਬਾਰੇ ਕੋਈ  ਆਫਿਸ਼ੀਅਲ ਪੁਸ਼ਟੀ ਨਹੀਂ ਹੋਈ ਹੈ। ਹੁਣ ਇਹ ਵੀ ਦੇਖਣਾ ਹੋਵੇਗਾ ਕਿ ਕੀ ਸਿਰਫ ਪਟਿਆਲਾ ਕੋਠੀ ਤੋਂ ਹੀ ਸੁਰੱਖਿਆ ਹਟਾਈ ਗਈ ਹੈ ਜਾਂ ਅੰਮ੍ਰਿਤਸਰ ਕੋਠੀ ਤੋਂ ਵੀ ਸੁਰੱਖਿਆ ਮੁਲਾਜ਼ਮ ਵਾਪਸ ਬੁਲਾਏ ਗਏ ਹਨ।

ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ ਦੇ ਸਬੰਧ ਵਿਚ ਇਸ ਵੇਲੇ ਪਟਿਆਲਾ ਜੇਲ ਵਿੱਚ ਬੰਦ ਹਨ। ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੂੰ  z+ ਸਕਿਊਰਿਟੀ ਮਿਲੀ ਹੋਈ ਹੈ। ਜਦੋਂ ਸਿੱਧੂ ਜੇਲ ਤੋਂ ਬਾਹਰ ਆਉਣਗੇ ਤਾਂ ਉਨ੍ਹਾਂ ਦੀ ਸਕਿਊਰਿਟੀ ਮੁੜ ਬਹਾਲ ਕਰ ਦਿੱਤੀ ਜਾਵੇਗੀ। ਦੂਜੇ ਪਾਸੇ ਸਿੱਧੂ ਨੇ ਸੁਰੱਖਿਆ ਖਤਰੇ ਦਾ ਜ਼ਿਕਰ ਕਰਦੇ ਹੋਏ ਲੁਧਿਆਣਾ ਅਦਾਲਤ ‘ਚ ਪੇਸ਼ੀ ਨੂੰ ਲੈ ਕੇ ਏਡੀਜੀਪੀ ਸੁਰੱਖਿਆ ਨੂੰ ਪੱਤਰ ਲਿਖਿਆ ਸੀ। ਹੁਣ ਪੰਜਾਬ ਪੁਲਿਸ ਵੱਲੋਂ ਤੈਨਾਤ ਘਰ ਦੀ ਸੁਰੱਖਿਆ ਵਾਪਸ ਬੁਲਾ ਲਈ ਗਈ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...