December 1, 2023
Politics Punjab

ਪੰਜਾਬ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ, SGPC ਨੇ ਚੁੱਕਿਆ ਵੱਡਾ ਕਦਮ

ਆਪਰੇਸ਼ਨ ਅੰਮ੍ਰਿਤਪਾਲ ਤਹਿਤ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਰਿਹਾਈ ਅਤੇ ਉਹਨਾਂ ‘ਤੇ ਲੱਗੇ NSA ਧਾਰਾ ਨੂੰ ਹਟਾਉਣ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸਬੰਧ ਵਿਚ ਕੀਤੀ ਟਿਪਣੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਤ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸਭਗਵੰਤ ਸਿੰਘ ਮਾਨ ਦੇ ਨਾਂ ’ਤੇ ਲਿਖਿਆ ਇੱਕ ਮੈਮੋਰੰਡਮ ਵੀ ਸ੍ਰੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। 

ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਪ੍ਰਚਾਰਕ ਸ਼ਾਮਲ ਹੋਏ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਤੋਂ ਆਰੰਭ ਹੋਏ ਰੋਸ ਮਾਰਚ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸਤਿਨਾਮ ਵਾਹਿਗੁਰੂ ਜਾਪ ਕਰਦਿਆਂ ਸਥਾਨਕ ਕਚਹਿਰੀ ਚੌਂਕ ਵਿਖੇ ਪੁੱਜ ਕੇ ਸੰਕੇਤਕ ਰੂਪ ਵਿਚ ਧਰਨਾ ਦਿੱਤਾ।

ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ’ਤੇ ਭੇਜੇ ਗਏ ਮੈਮੋਰੰਡਮ ਵਿੱਚ ਬੀਤੇ ਦਿਨਾਂ ਅੰਦਰ ਗ੍ਰਿਫ਼ਤਰ ਕੀਤੇ ਗਏ ਸਾਰੇ ਬੇਕਸੂਰ ਨੌਜੁਆਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜੁਆਨਾਂ ’ਤੇ ਲਗਾਇਆ ਗਿਆ ਐਨਐਸਏ ਹਟਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਮੈਮੋਰੰਡਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਗੈਰ-ਸਿਧਾਂਤਕ ਟਿੱਪਣੀਆਂ ਦੀ ਵੀ ਆਲੋਚਨਾ ਕੀਤੀ ਗਈ ਹੈ। ਸਾਫ਼ ਤੌਰ ’ਤੇ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੀ ਪ੍ਰਤੀਨਿਧਤਾ ਕਰਦੇ ਹਨ ਅਤੇ ਉਨ੍ਹਾਂ ਨੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਪਣਾ ਫ਼ਰਜ਼ ਬਾਖੂਬੀ ਨਿਭਾਇਆ ਹੈ। ਪੱਤਰ ’ਚ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਗਈ ਕਿ ਉਹ ਮੌਜੂਦਾ ਹਾਲਾਤਾਂ ’ਤੇ ਗਹਿਰ-ਗੰਭੀਰ ਅਧਿਐਨ ਕਰਨ ਅਤੇ ਪੰਜਾਬ ਦੇ ਸਰੋਕਾਰਾਂ ਵਿਰੁੱਧ ਭੁਗਤਣ ਤੋਂ ਬਚਣ।  ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਆੜ ਵਿਚ ਵੱਡੀ ਗਿਣਤੀ ਬੇਕਸੂਰ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨਾ ਠੀਕ ਨਹੀਂ ਹੈ। 

ਇਸ ਵਰਤਾਰੇ ਨਾਲ ਦੇਸ਼ ਅੰਦਰ ਸਿੱਖਾਂ ਵਿਰੁੱਧ ਇੱਕ ਸਾਜ਼ਿਸ਼ ਤਹਿਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਜੋ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਵੀ ਚੰਗਾ ਨਹੀਂ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਮੌਜੂਦਾ ਹਾਲਾਤਾਂ ਦੀ ਜ਼ਿੰਮੇਵਾਰ ਸਿੱਧੇ ਤੌਰ ’ਤੇ ਪੰਜਾਬ ਤੇ ਕੇਂਦਰ ਸਰਕਾਰ ਹੈ। ਮੁੱਖ ਮੰਤਰੀ. ਭਗਵੰਤ ਸਿੰਘ ਮਾਨ ਅਸਲ ਹਕੀਕਤ ਨੂੰ ਸਮਝਣ ਦੀ ਥਾਂ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਬਾਰੇ ਨੀਵੇਂ ਪੱਧਰ ਦੀਆਂ ਟਿੱਪਣੀਆਂ ਕਰ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਕੌਮੀ ਅਗਵਾਈ ਕਿਸੇ ਦੁਨਿਆਵੀ ਤਖ਼ਤ ਦੀ ਤਰ੍ਹਾਂ ਨਹੀਂ ਹੈ, ਸਗੋਂ ਇਹ ਸਿਧਾਂਤਕ ਅਤੇ ਗੁਰੂ ਸਾਹਿਬ ਵੱਲੋਂ ਦਿੱਤੀ ਵਿਚਾਰਧਾਰਾ ਦੀ ਸੇਧ ਵਿਚ ਹੈ। ਉਨ੍ਹਾਂ ਦੱਸਿਆ ਕਿ ਇਸੇ ਨੂੰ ਲੈ ਕੇ ਇਕ ਮੈਮੋਰੰਡਮ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X