ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਇਕ ਵਾਰ ਫੇਰ ਛੁੱਟੀ ਕਰ ਦਿੱਤੀ ਹੈ। ਸਰਕਾਰ ਨੇ ਉਨ੍ਹਾਂ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸਰਕਾਰ ਨੇ ਇਸਦੇ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਮਨੀਸ਼ਾ ਗੁਲਾਟੀ ਨੂੰ 18 – 9 – 2020 ਨੂੰ ਦਿੱਤਾ ਗਿਆ ਐਕਸਟੇਂਸ਼ਨ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ।
ਇਥੇ ਦਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਫਾਰਗ ਕੀਤਾ ਸੀ। ਜਿਸ ਤੋਂ ਬਾਅਦ ਸਰਕਾਰ ਦੇ ਹੁਕਮਾਂ ਖ਼ਿਲਾਫ਼ ਮਨੀਸ਼ਾ ਗੁਲਾਟੀ ਵਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ, ਜਿਸ ਮਗਰੋਂ ਸਰਕਾਰ ਨੇ ਯੂ-ਟਰਨ ਲੈਂਦੇ ਹੋਏ ਆਪਣੇ ਹੁਕਮ ਵਾਪਸ ਲੈਂਦੇ ਹੋਏ ਮਨੀਸ਼ਾ ਗੁਲਾਟੀ ਨੂੰ ਅਹੁਦੇ ’ਤੇ ਬਹਾਲ ਕਰ ਦਿੱਤਾ ਸੀ।