ਸਟਰੀਟ ਲਾਈਟਾਂ ਘੁਟਾਲਾ ਮਾਮਲੇ ਦੇ ਵਿਚ ਨਾਮਜ਼ਦ ਵਿਧਾਨ ਸਭਾ ਹਲਕਾ ਦਾਖਾ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਦਸ ਦਈਏ ਕਿ ਵਿਧਾਨ ਸਭਾ ਹਲਕਾ ਦਾਖਾ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਵਿਜੀਲੈਂਸ ਵਿਭਾਗ ਵੱਲੋਂ ਸਟਰੀਟ ਲਾਈਟਾਂ ਘੁਟਾਲਾ ਮਾਮਲੇ ਵਿੱਚ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਹਾਈ ਕੋਰਟ ਨੇ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਨਾਲ ਹੀ ਤੁਹਾਨੂੰ ਦਸ ਦਈਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਸਨ, ਨੂੰ ਵਿਜੀਲੈਂਸ ਬਿਊਰੋ ਨੇ ਮੁੱਲਾਂਪੁਰ ਸਟਰੀਟ ਲਾਈਟ ਘੁਟਾਲੇ ਵਿੱਚ ਨਾਮਜ਼ਦ ਕੀਤਾ ਸੀ ਜਿਸ ਤੋਂ ਬਾਅਦ ਕੈਪਟਨ ਸੰਦੀਪ ਸੰਧੂ 65 ਲੱਖ ਰੁਪਏ ਦੇ ਸੋਲਰ ਲਾਈਟਾਂ ਘੁਟਾਲਾ ਮਾਮਲੇ ਵਿੱਚ ਫ਼ਰਾਰ ਵੀ ਰਹੇ। ਕਾਂਗਰਸ ਦੀ ਕੈਪਟਨ ਸਰਕਾਰ ਵਿੱਚ ਕੈਪਟਨ ਸੰਦੀਪ ਸੰਧੂ ਕਾਫੀ ਮਜ਼ਬੂਤ ਸਨ।